ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

ਬਠਿੰਡਾ, 4 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਨਵੰਬਰ ਤੱਕ 926.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਸਬੰਧੀ ਹੁਣ ਤੱਕ ਕੀਤੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਉਹ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦਾ ਆਧੁਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵੇ।

ਇਸ ਮੌਕੇ ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਰਸ਼ਿਤ ਮਹਿਤਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ