ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ 'ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ 'ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

ਬਰਨਾਲਾ, 13 ਮਾਰਚ
   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊ ਵੰਸ਼ ਵਾਸਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ।
       ਇਸ ਮੌਕੇ ਉਹਨਾਂ ਗਊਸ਼ਾਲਾ ਵਿਚ ਹਰੇ ਚਾਰੇ, ਤੂੜੀ, ਲੇਬਰ ਸਮੇਤ ਹੋਰ ਖਰਚਿਆਂ ਉੱਤੇ ਵਿਚਾਰ ਚਰਚਾ ਕੀਤੀ ਅਤੇ ਗਊਸ਼ਾਲਾ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਸੁਝਾਅ ਲਏ। ਓਹਨਾਂ ਗਊਸ਼ਾਲਾ ਬਾਬਤ ਮਹੀਨਾਵਾਰ ਮੀਟਿੰਗ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਪੇਸ਼ ਆ ਰਹੇ ਮਸਲਿਆਂ ਨੂੰ ਨਾਲੋ ਨਾਲ ਹੱਲ ਕੀਤਾ ਜਾ ਸਕੇ।
ਇਸ ਮੌਕੇ ਉਹਨਾਂ ਗਊ ਵੰਸ਼ ਦੀ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਸਮਾਜ ਸੇਵੀਆਂ ਨੂੰ ਵੀ ਇਸ ਪੁੰਨ ਦੇ ਕਾਰਜ ਵਿੱਚ ਨਾਲ ਜੋੜਿਆ ਜਾਵੇ ਤਾਂ ਜੋ ਗਊ ਵੰਸ਼ ਦੀ ਵਧੀਆ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ, ਸੇਵਾਮੁਕਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਮੁੱਖ ਸੇਵਾਦਾਰ ਨਰੇਸ਼ ਕੁਮਾਰ ਗਰਗ ਤੇ ਹੋਰ ਪਤਵੰਤੇ ਹਾਜ਼ਰ ਸਨ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ