ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 14 ਫਰਵਰੀ
                               ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ  ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਹਨਾਂ ਮਾਲ ਵਿਭਾਗ ਦੇ ਸੀ.ਆਰ.ਓ,ਪਟਵਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਨਿਬੇੜਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾਂ ਜੋ ਲੋਕ ਖੱਜਲ ਖੁਆਰ ਨਾ ਹੋਣ।
ਉਹਨਾਂ ਅਨੁਸੂਚਿਤ ਜਾਤੀਆਂ ਅਤੇ ਭੋ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਖਾਦੀ ਬੋਰਡ ਨੂੰ ਹਦਾਇਤ ਕੀਤੀ ਕਿ ਜਿਹਨਾਂ ਲੋੜਵੰਦ ਵਿਅਕਤੀਆਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੱਖ—ਵੱਖ ਬੈਂਕਾਂ ਰਾਹੀਂ ਕਰਜਾ ਲਿਆ ਹੈ,ਉਸ ਕਰਜੇ ਦੀ ਵਸੂਲੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੀਤੀ ਜਾਵੇ।
ਉਹਨਾਂ ਫਰਦ ਕੇਂਦਰ ਦੇ ਇੰਚਾਰਜਾਂ ਨੂੰ ਵੀ ਹਦਾਇਤ ਕਿ ਜਿਹੜੇ ਵਿਅਕਤੀ ਜਮ੍ਹਾਂਬੰਦੀ ਪ੍ਰਾਪਤ ਕਰਨ ਲਈ ਫਰਦ ਕੇਂਦਰ ਵਿਖੇ ਆਉਂਦੇ ਹਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਜਮ੍ਹਾਂਬੰਦੀਆਂ ਜਾਰੀ ਕੀਤੀ ਜਾਵੇ।
              ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ, ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਅਤੇ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ