ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ 'ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ 'ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਮਾਲੇਰਕੋਟਲਾ 10 ਜੂਨ :

                ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ।

                ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ।

                ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਸਵੱਛ ਭਾਰਤ ਮਿਸ਼ਨ, ਸਾਂਝੇ ਪਖਾਨਿਆਂ ਦੀ ਉਸਾਰੀ,ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਲਿੰਕ ਰੋਡਾਂ ਦੀ ਉਸਾਰੀ, ਮਗਨਰੇਗਾ, ਪੇਂਡੂ ਲਾਇਬ੍ਰੇਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਨਾ ਕੀਤੀ ਜਾਵੇ । ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਸਮੂਹ ਵਿਕਾਸ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੰਮ ਤਹਿ ਸਮਾਂ ਸੀਮਾਂ ਤਹਿਤ ਮੁਕਮੰਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ।

                ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਰਾਜ ਐਸ.ਤਿੜਕੇ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ ।

 

                ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ,ਐਮ.ਪੀ. ਲੈਡ  ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਏ.ਸੀ./ਡੀ.ਸੀ. ਬਿਲਾਂ ਦਾ ਬਕਾਇਆ ਜ਼ੀਰੋ ਕਰਨ ਲਈ ਵੀ ਕਿਹਾ ।

              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ,  ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਰਿੰਪੀ ਗਰਗ, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ , ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ. ਗੁਰਵਿੰਦਰ ਸਿੰਘ ਢੀਂਡਸਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਬਲਜੀਤ ਕੌਰ ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ ,ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ