ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

ਮਾਨਸਾ, 21 ਜਨਵਰੀ
  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ ਦੇਵ ਜੀ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਅਤੇ ਆਸ਼ਾ ਹੋਟਲ ਵਿਚ ਜਾਗਰੂਕਤਾ ਕੈਪ ਲਗਾਇਆ ਗਿਆ।
     ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਅਤੇ ਵਿਦਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ।
  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ‘ਤੇ ਵਿਆਹ ਕਰਵਾਉਣਾ ਸਜ਼ਾਯੋਗ ਜੁਰਮ ਹੈ।
ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਖਤਮ ਕਰਨ ਲਈ ਸਮਾਜ ਇਕਜੁੱਟ ਹੋਵੇ।
ਉਨ੍ਹਾਂ ਕਿਹਾ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਮਾਨਸਾ ਤੋਂ ਹਰਦੀਪ ਕੁਮਾਰ, ਬੇਅੰਤ ਕੋਰ ਅਤੇ ਸ਼ੈਲੀ ਹਾਜ਼ਰ ਸਨ। 

Advertisement

Latest News

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ 'ਚ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ 'ਚ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਅਤੇ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ
ਸੁਨਾਮ, 4 ਫਰਵਰੀ (000) : ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪਿੰਡ ਦਿਆਲਗੜ੍ਹ ਵਿਖੇ 14.50 ਲੱਖ ਰੁਪਏ ਦੀ ਲਾਗਤ ਨਾਲ...
ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ”13 ਤੋਂ 15 ਫਰਵਰੀ ਤੱਕ- ਰਿੰਪੀ ਗਰਗ
ਲੁਧਿਆਣਾ ਵਿੱਚ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਚੈਕਅੱਪ ਕੈਂਪ, 950 ਤੋਂ ਵੱਧ ਲਾਭਪਾਤਰੀ ਹੋਏ ਸ਼ਾਮਲ
ਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ 'ਤੇ ਪੈਂਦੇ ਵਿੱਦਿਅਕ ਅਦਾਰਿਆਂ 'ਚ 6 ਨੂੰ ਛੁੱਟੀ ਦਾ ਐਲਾਨ
ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼
ਪੰਜਾਬ ਸਰਕਾਰ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਲਈ ਤਿੰਨ-ਪੱਧਰੀ ਪੰਜਾਬ ਰਾਜ ਵਪਾਰੀ ਕਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ: ਹਰਪਾਲ ਸਿੰਘ ਚੀਮਾ
ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ