ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

ਫ਼ਰੀਦਕੋਟ: 24 ਅਪ੍ਰੈਲ 2024

            ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਸੂਚਨਾ ਤਕਨਾਲੋਜੀ ਜਰੀਏ ਖੇਤੀਬਾੜੀ ਦੇ ਨਵੇਂ ਢੰਗਾਂ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਡਿਜ਼ੀਟਲ ਅਖਬਾਰ ਵੰਨਸੁਵੰਨੀ ਖੇਤੀ’ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਸ ਡਿਜ਼ੀਟਲ ਅਖਬਾਰ ਵੰਨ ਸੁਵੰਨੀ ਖੇਤੀ’ ਦੇ ਪਹਿਲੇ ਐਡੀਸ਼ਨ ਨੂੰ ਆਪਣੇ ਦਫ਼ਤਰ ਵਿਖੇ ਕਿਸਾਨਾਂ ਲਈ ਜਾਰੀ ਕੀਤਾ ਗਿਆ।

            ਵੰਨ ਸੁਵੰਨੀ ਖੇਤੀ ਮੈਗਜ਼ੀਨ ਦੇ ਪਹਿਲੇ ਡਿਜੀਟਲ ਅੰਕ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਅੱਜ ਦੇ ਇਸ ਤਕਨੀਕੀ ਯੁਗ ਵਿੱਚ ਡਿਜੀਟਲ ਮੰਚ ਦੀ ਬਾਂਹ ਫੜ੍ਹਨੀ ਬਹੁਤ ਜਰੂਰੀ ਹੈ ਕਿਉਂਕਿ ਇਸ ਮੰਚ ਦੀ ਵਰਤੋਂ ਨਾਲ ਬਹੁਤ ਹੀ ਘੱਟ ਸਮੇਂ ਵਿੱਚ ਜਿਆਦਾ ਕਿਸਾਨਾਂ ਤੱਕ ਖੇਤੀ ਦੀਆਂ ਨਵੀਆਂ ਤਕਨੀਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ  ਖੇਤੀ ਦੇ ਕਿੱਤੇ ਨੂੰ ਬੁਲੰਦੀਆਂ ਤੇ ਲੈ ਕੇ ਜਾਣ ਲਈ ਨੌਜਵਾਨ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ ਕਿਉਂਕਿ ਇਸ ਡਿਜੀਟਲ ਯੁਗ ਵਿੱਚ ਇਸ ਵਰਗ ਦੇ ਜਿਆਦਾਤਰ ਕਿਸਾਨ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਇਸ ਉਪਰਾਲੇ ਰਾਹੀਂ ਇਸ ਵੱਡੇ ਵਰਗ ਨੂੰ ਡਿਜੀਟਲ ਮੰਚ ਨਾਲ ਜੋੜਕੇ ਖੇਤੀ ਦੇ ਵਿਸ਼ਿਆਂ ਦੀ ਜਾਣਕਾਰੀ ਜ਼ਮੀਨੀ ਪੱਧਰ ਤੇ ਪਹੁੰਚਾਈ ਜਾ ਸਕਦੀ ਹੈ।

 

            ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਇਹ ਉਪਰਾਲਾ ਜਿਥੇ ਕਿਸਾਨਾਂ ਨੂੰ ਮਹੀਨਾਵਾਰ ਖੇਤੀ ਵਿਸ਼ਿਆਂਖੇਤੀ ਸਹਾਇਕ ਕਿੱਤੇਮੂਲ ਅਨਾਜ ਦੀ ਖੇਤੀ ਬਾਰੇ ਅਹਿਮ ਭੁਮਿਕਾ ਨਿਭਾਏਗਾ ਉਸ ਦੇ ਨਾਲ ਹੀ ਖੇਤੀ ਵਿੱਚ ਇਜ਼ਾਦ ਹੋਈਆਂ ਨਵੀਆਂ ਤਕਨੀਕਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਆਦਿ ਨੂੰ ਕਿਸਾਨਾਂ ਵਿੱਚ ਪ੍ਰਚਲਿਤ ਕਰਨ ਲਈ ਮਦਦਗਾਰ ਹੋਵੇਗਾ। ਇਸ ਤੋਂ ਇਲਾਵਾ ਨਰਮੇ ਦੀ ਸਫਲ ਕਾਸ਼ਤ ਕਰਨ ,ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਹੋ ਰਹੇ ਨੁਕਸਾਨ ਤੋਂ ਕਿਸਾਨਾਂ ਨੂੰ ਸਾਵਧਾਨ ਕਰਕੇ ਖੇਤਾਂ ਨੂੰ ਅੱਗ ਨਾ ਲਗਾਕੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿੱਚ ਹੀ ਜਜ਼ਬ ਕਰਕੇ ਮਿੱਟੀ ਨੂੰ ਉਪਜਾਊ ਬਨਾਉਣ ਲਈ ਸਹਾਈ ਸਿੱਧ ਹੋਵੇਗਾ। ਇਸ ਨਵੇਕਲੀ ਪਹਿਲਕਦਮੀ ਲਈ ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਸਰਾਹਨਾ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਡਿਜ਼ੀਟਲ ਅਖਬਾਰ ਵਿੱਚ ਦਿੱਤੀਆਂ ਸਲਾਹਾਂ ਅਤੇ ਢੰਗ ਤਰੀਕਿਆਂ ਨੂੰ ਆਪਣੀ ਖੇਤੀ ਵਿੱਚ ਲਾਗੂ ਕਰਨ।  

 

            ਵੰਨ ਸੁਵੰਨੀ ਖੇਤੀ ਮੈਗਜ਼ੀਨ ਦੇ  ਸੰਪਾਦਕ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਇਸ ਡਿਜ਼ੀਟਲ ਰਸਾਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਪਸਾਰ ਮਾਧਿਅਮ ਦੇ ਬਦਲਦੇ ਰੂਪ ਜਿਵੇਂ ਕਿ ਸੋਸ਼ਲ ਮੀਡੀਆ (ਵਟਸ-ਐਪਫੇਸਬੁਕਯੂ-ਟਿਊਬ) ਆਦਿ ਰਿਵਾਇਤੀ ਖੇਤੀ ਪਸਾਰ ਮਾਧਿਅਮ ਜਿਵੇਂ ਸਿਖਲਾਈ ਕੈਂਪ ਦਾ ਬੇਹਤਰ ਬਦਲ ਬਣ ਸਕਦਾ ਹੈ। ਇਸ ਮਾਧਿਅਮ ਦੀ ਵਰਤੋਂ ਨਾਲ ਬਹੁਤ ਹੀ ਘੱਟ ਸਮੇਂ ਵਿੱਚ ਜਿਆਦਾ ਕਿਸਾਨਾਂ ਤੱਕ ਖੇਤੀ ਦੀਆਂ ਨਵੀਆਂ ਤਕਨੀਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਰਸਾਲੇ ਵਿੱਚ ਖੇਤੀ ਦੇ ਮਹੀਨਾਵਾਰ ਰੁਝੇਵੇਂਂਸਫਲ ਕਿਸਾਨਾਂ ਦੀਆਂ ਕਹਾਣੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਸਲਾਹਾਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਿਆਨ ਦੀ ਪ੍ਰਾਪਤੀ ਲਈ ਇਹ ਡਿਜਟਿਲ ਮੰਚ ਨੌਜਵਾਨ ਕਿਸਾਨਾਂ ਲਈ ਇੱਕ ਬੇਹਤਰ ਗਿਆਨ ਦਾ ਸਰੋਤ ਸਾਬਤ ਹੋਵੇਗਾ।

            ਇਸ ਮੌਕੇ ਵੰਨ ਸੁਵੰਨੀ ਖੇਤੀ ਡਿਜੀਟਲ ਮੈਗਜ਼ੀਨ ਦੇ ਸੰਪਾਦਕ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਅਤੇ ਡਾ.ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਹਾਜ਼ਰ ਸਨ।

Tags:

Advertisement

Latest News

ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਫਾਜਿ਼ਲਕਾ, 5 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ