ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਦਿੱਤਾ ਸੋਲਰ ਸਿਸਟਮ

ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਦਿੱਤਾ ਸੋਲਰ ਸਿਸਟਮ

ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਅਪ੍ਰੈਲ: ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜ ਵੱਲੋਂ ਅੱਜ ਆਪਣੇ ਹਲਕਾ ਅਧੀਨ ਆਉਣ ਵਾਲੇ ਪਿੰਡ ਮੋਰਾਂਵਾਲੀ, ਜੋ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਨਾਨਕਾ ਪਿੰਡ ਹੈ, ਨੂੰ ਸੋਲਰ ਸਿਸਟਮ ਉਪਲਬਧ ਕਰਵਾਇਆ ਗਿਆ।

 

          ਇਸ ਮੌਕੇ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸਹੁ ਚੁੱਕਣ ਉਪਰੰਤ ਲੋਕ ਹਿੱਤਾਂ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਸੰਕਲਪ ਲਿਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਇੱਕ ਇਤਿਹਾਸਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਲੋਕ ਦੂਰ ਦੁਹਾਡੇ ਤੋਂ ਇਸ ਪਿੰਡ ਨੂੰ ਦੇਖਣ ਆ ਸਕਣ।

 

          ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਪਿੰਡ ਵਿਚ ਵਿਕਾਸ ਕਾਰਜ ਨਹੀਂ ਕਰਵਾਏ ਗਏ ਜਦਕਿ ਉਨ੍ਹਾਂ ਨੇ ਹਮੇਸ਼ਾ ਇਸ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਜ ਸੋਲਰ ਸਿਸਟਮ ਲਗਵਾ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਨਿਸ਼ਾਨੀਆਂ, ਪਰਿਵਾਰਾਂ ਅਤੇ ਪਵਿੱਤਰ ਸਥਾਨਾਂ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ।

 

          ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ (ਓ.ਐਸ.ਡੀ), ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਰਾਏ ਅਤੇ ਹੋਰ ਨਜ਼ਦੀਕੀ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਰਹੇ। ਪਿੰਡ ਦੇ ਸਰਪੰਚ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

-

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ