ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ:

ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ  ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪੁਲ਼ ਦੇ ਨਿਰਮਾਣ ਨੂੰ ਤੈਅ ਸਮਾਂ ਸੀਮਾ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੱਡੇ ਪੁਰਬ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰਵਾਉਣੇ ਯਕੀਨੀ ਬਣਾਏ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਬਾਬਾ ਸੁਖਦੇਵ ਸਿੰਘ ਅਤੇ ਬਾਬਾ ਨਰੇਸ਼ ਸਿੰਘ ਵੱਲੋਂ ਡਿਪਟੀ ਸਪੀਕਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਵੀ ਗਿਆ।  ਇਸ ਨੀਂਹ ਪੱਥਰ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚਾਂ ਨੇ ਵੀ ਹਾਜ਼ਰੀ ਭਰੀ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ