ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਾਇਦਾਰ ਵਿਕਾਸ ਵੱਲ ਨਵਾਂ ਕਦਮ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਾਇਦਾਰ ਵਿਕਾਸ ਵੱਲ ਨਵਾਂ ਕਦਮ

ਗੜ੍ਹਸ਼ੰਕਰ/ਹੁਸ਼ਿਆਰਪੁਰ, 2 ਜੂਨ :
        ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਸਰਗਰਮ ਅਤੇ ਹਰਮਨ ਪਿਆਰੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡਾਂ ਦੀ ਤਰੱਕੀ ਅਤੇ ਉਨ੍ਹਾਂ ਨੂੰ ਵਾਤਾਵਰਨ ਅਨੁਕੂਲ ਉਰਜਾ ਪ੍ਰਣਾਲੀਆਂ ਨਾਲ ਲੈਸ ਕਰਨ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਉਠਾਇਆ ਗਿਆ ਹੈ। ਇਸ ਤਹਿਤ ਹਲਕੇ ਦੇ  ਪਿੰਡਾਂ ਵਿਚ ਸੋਲਰ ਸਿਸਟਮ ਸੌਂਪਣ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆਂਦਾ ਗਿਆ ਹੈ, ਜਿਸ ਨਾਲ ਪਿੰਡਾਂ ਦੀਆਂ ਜਰੂਰਤਾਂ
ਦੀ ਪੂਰਤੀ ਦੇ ਨਾਲ-ਨਾਲ ਨਵੀਨ ਤਕਨਾਲੋਜੀ ਨਾਲ ਉਨ੍ਹਾਂ ਦੀ ਤਰੱਕੀ ਹੋਵੇਗੀ।

ਇਹ ਸੋਲਰ ਸਿਸਟਮ ਪਿੰਡਾਂ
ਚਾਹਲਪੁਰ, ਚਾਂਦਸੂ ਜੱਟਾਂ, ਦਦਿਆਲ, ਮਜਾਰਾ ਡਿੰਗਰੀਆਂ, ਮੋਨੋਵਾਲ, ਰਾਏਪੁਰ ਗੁਜਰਾਂ, ਸਮੁੰਦੜਾ ਖਾਸ, ਸਤਨੌਰ, ਵਾਹਿਦਪੁਰ ਅਤੇ ਪੱਦੀ ਖੁਤੀ ਨੂੰ ਦਿੱਤੇ ਗਏ।

ਇਸ ਮੌਕੇ ਸਮਾਰੋਹਾਂ ਦਾ ਆਯੋਜਨ ਕੀਤਾ ਗਿਆ, ਜਿਥੇ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਡਿਪਟੀ ਸਪੀਕਰ ਰੌੜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਰਾਹੀਂ ਪਿੰਡਾਂ ਦੀ ਆਮ ਜਨਤਾ ਨੂੰ ਨਾ ਸਿਰਫ ਆਧੁਨਿਕ ਢਾਂਚਾ ਉਪਲਬੱਧ ਹੋ ਰਿਹਾ ਹੈ, ਸਗੋਂ ਬਿਜਲੀ ਬੱਚਤ ਅਤੇ ਵਾਤਾਵਰਨ ਸੁਰੱਖਿਆ ਦੀ ਲਹਿਰ ਨੂੰ ਵੀ ਉਤਸ਼ਾਹ ਮਿਲ ਰਿਹਾ ਹੈ।ਡਿਪਟੀ ਸਪੀਕਰ ਰੌੜੀ ਨੇ ਇਸ ਮੌਕੇ ਕਿਹਾ ਕਿ ਸੂਰਜ ਦੀ ਊਰਜਾ ਵਰਗੀ ਨਵੀਨ ਅਤੇ ਸਾਫ਼ ਊਰਜਾ ਪ੍ਰਣਾਲੀ ਵਰਤਣਾ ਸਾਡੀ ਆਉਣ ਵਾਲੀ ਪੀੜ੍ਹੀ ਦੀ ਸੁਰੱਖਿਆ ਲਈ ਲਾਜ਼ਮੀ ਹੈ। ਇਹ ਸੋਲਰ ਪ੍ਰੋਜੈਕਟ ਸਿਰਫ ਬਿਜਲੀ ਦਾ ਬਦਲ ਨਹੀਂ, ਸਗੋਂ ਪਿੰਡਾਂ ਨੂੰ ਆਤਮ ਨਿਰਭਰ ਬਣਾਉਣ ਦੀ ਯੋਜਨਾ ਦਾ ਹਿੱਸਾ ਹੈ। ਇਹ ਸਿਸਟਮ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਜਨਤਕ ਥਾਵਾਂ ਅਤੇ ਸਮਾਜਿਕ ਸੇਵਾਵਾਂ ਵਿਚ ਵਰਤੋਂ ਲਈ ਉਪਲਬੱਧ ਹੋਣਗੇ। ਉਨ੍ਹਾਂ ਨੇ ਇਹ ਵੀ ਸੂਚਿਤ ਕੀਤਾ ਕਿ ਇਹ ਮੁਹਿੰਮ ਗੜ੍ਹਸ਼ੰਕਰ ਹਲਕੇ ਵਿਚ ਪਾਇਦਾਰ ਵਿਕਾਸ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੀ ਸਿਰਫ ਇਕ ਕੜੀ ਹੈ। ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਜੋ ਸਿੱਧਾ ਜਨਤਾ ਦੇ ਜੀਵਨ ਵਿਚ ਸੁਧਾਰ ਲਿਆਉਣਗੇ। ਪਿੰਡਾਂ ਦੇ ਸਰਪੰਚਾਂ ਵੱਲੋਂ ਡਿਪਟੀ ਸਪੀਕਰ ਰੋੜੀ ਦਾ ਵਿਸ਼ੇਸ਼  ਧੰਨਵਾਦ ਕਰਦੇ ਇਹ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਸਾਡੀ ਆਮ ਜਨਤਾ ਲਈ ਆਸ਼ਾ ਦੀ ਕਿਰਨ ਹਨ। ਡਿਪਟੀ ਸਪੀਕਰ ਰੌੜੀ ਵੱਲੋਂ ਹਮੇਸ਼ਾ ਹਲਕੇ ਦੀਆਂ ਲੋੜਾਂ ਨੂੰ ਪਹਿਲ ਦਿੱਤੀ ਜਾਂਦੀ ਹੈ। ਅਸੀਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ  ਹਾਂ। ਇਸ ਉਪਰਾਂਤ ਡਿਪਟੀ ਸਪੀਕਰ ਰੋੜੀ ਨੇ ਕਿਹਾ, "ਇਹ ਤਾਂ ਸਿਰਫ਼ ਸ਼ੁਰੂਆਤ ਹੈ। ਅਸੀਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹਾਂ। ਹਰੇਕ ਵਾਅਦੇ ਨੂੰ ਪੂਰਾ ਕਰਨਾ ਸਾਡੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਅਤੇ ਹਲਕੇ ਦੀ ਤਰੱਕੀ ਲਈ, ਲਈ ਮੈਂ ਸਦਾ ਉਪਲਬੱਧ ਹਾਂ।"

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ