ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ: ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 24.94 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਡਿਪਟੀ ਸਪੀਕਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗਂਂ ਇਹ ਸੂਬੇ ਦੇ ਭਵਿੱਖ, ਵਿਦਿਆਰਥੀਆਂ ਦੇ ਉੱਜਵਲ ਕੱਲ੍ਹ ਲਈ ਇੱਕ ਮਜ਼ਬੂਤ ਨੀਂਹ ਹੈ। ਇਸ ਦੌਰਾਨ ਉਨ੍ਹਾਂ ਨੇ ਪੀ.ਐਮ. ਸ਼੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮਾਹਿਲਪੁਰ ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ, ਖਾਬੜਾ ਵਿੱਚ ਚਾਰਦੀਵਾਰੀ ਦੀ ਉਸਾਰੀ, ਸਰਕਾਰੀ ਪ੍ਰਾਇਮਰੀ ਸਕੂਲ, ਲੱਲੀਆਂ ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ, ਸੌਲੀ ਵਿੱਚ ਚਾਰਦੀਵਾਰੀ ਅਤੇ ਨਵੇਂ ਕਲਾਸਰੂਮ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਕੋਟ ਵਿੱਚ ਕਲਾਸਰੂਮ ਦਾ ਉਦਘਾਟਨ ਕੀਤਾ।
ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇੱਕ ਬਿਹਤਰ ਸਿੱਖਿਆ ਪ੍ਰਦਾਨ ਕਰਨ ਵਾਲਾ ਵਾਤਾਵਰਣ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਾ ਹੈ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਦਾ ਹੈ। ਉਨ੍ਹਾਂ ਸਥਾਨਕ ਲੋਕਾਂ ਨੂੰ ਵੀ ਇਸ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਗੜ੍ਹਸ਼ੰਕਰ ਖੇਤਰ ਦੇ ਹੋਰ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ