ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

ਡੇਰਾ ਬੱਸੀ ਗੋਲੀਬਾਰੀ ਘਟਨਾ: ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ


ਚੰਡੀਗੜ੍ਹ, 25 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। ਮਿਲੀ ਜਾਣਕਾਰੀ ਅਨੁਸਾਰ 19 ਸਤੰਬਰ, 2024 ਨੂੰ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ।
ਡੀਜੀਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨ੍ਹਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਦੋਸ਼ੀ ਵਿਸ਼ਾਲ ਖਾਨ ਦੀਆਂ ਸੰਭਾਵਿਤ ਲੁਕਣਗਾਹਾਂ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ।
ਏਡੀਜੀਪੀ ਨੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਕਰਕੇ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਨੇ ਸੰਭਾਵਿਤ ਲੁਕਣਗਾਹਾਂ/ਟਿਕਾਵਾਂ 'ਤੇ ਲਗਾਤਾਰ ਨਜ਼ਰ ਬਣਾਏ ਰੱਖੀ ਅਤੇ ਦੋਸ਼ੀ ਨੂੰ ਬਰਵਾਲਾ ਨੇੜੇ ਪੰਜਾਬ-ਹਰਿਆਣਾ ਸਰਹੱਦ ਤੋਂ ਪਿਸਤੌਲ ਸਮੇਤ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।
ਏਆਈਜੀ ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ 2023 ਤੋਂ ਉਹ ਵਿਦੇਸ਼ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਹੈ। ਗ੍ਰਿਫ਼ਤਾਰ ਮੁਲਜ਼ਮ ਨੇ ਹਰਿਆਣਾ ਦੇ ਨਾਮੀ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਤੋਂ ਹਥਿਆਰਾਂ ਦੀ ਖੇਪ ਵੀ ਹਾਸਲ ਕੀਤੀ ਸੀ। ਦੱਸਣਯੋਗ ਹੈ ਕਿ ਜੋਗਾ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਏਆਈਜੀ ਨੇ ਕਿਹਾ ਕਿ ਮਨਜੀਤ ਗੁਰੀ ਪਹਿਲਾਂ ਨਵੰਬਰ 2023 ਵਿੱਚ ਪੁਲਿਸ ਕਾਰਵਾਈ ‘ਚ ਉਸ ਵੇਲੇ ਜ਼ਖਮੀ ਹੋ ਗਿਆ ਸੀ, ਜਦੋਂ ਉਸਨੂੰ ਗੋਲਡੀ ਬਰਾੜ ਨੇ ਜ਼ੀਰਕਪੁਰ ਵਿੱਚ ਕੁਝ ਕਾਰੋਬਾਰੀਆਂ ਦੇ ਕਤਲ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ।
ਐਸਐਸਪੀ ਦੀਪਕ ਪਾਰੀਕ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਸਏਐਸ ਨਗਰ ਦੇ ਡੇਰਾਬੱਸੀ ਪੁਲਿਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 111, 109, 308(5), 32(ਬੀ), 333, ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 292 ਮਿਤੀ 19.09.2024 ਪਹਿਲਾਂ ਹੀ ਦਰਜ ਹੈ।

Tags:

Advertisement

Latest News

 ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
Israel,22,JUN,2025,(Azad Soch News):- ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਇਰਾਨ ਦੇ...
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621
ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ