ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਅਤੇ ਖੇਤੀ ਰਸਾਇਣਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਅਤੇ ਖੇਤੀ ਰਸਾਇਣਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਸ੍ਰੀ ਮੁਕਤਸਰ ਸਾਹਿਬ, 03 ਜੂਨ

 

ਕ੍ਰਿਸ਼ੀ ਵਿਗਆਨ ਕੇਂਦਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਿੰਡਾਂ  ਭਾਗਸਰਗੰਧੜਚੱਕ ਸ਼ੇਰੇਵਾਲਾਰੱਥੜੀਆਂਕੱਟਿਆਵਾਲੀਝੋਰੜਫੁੱਲੂਖੇੜਾਖੇਮਖੇੜਾ ਅਤੇ ਅਰਨੀਵਾਲਾ ਵਜ਼ੀਰਾ ਵਿਖੇ ਕੈਂਪ ਲਗਾਏ ਗਏ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਇਸ ਮੌਕੇ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਵੱਖ-ਵੱਖ ਫਸਲਾਂ ਦੀ ਕਾਸ਼ਤ ਦੇ ਉੱਨਤ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਖੇਤਾਂ ਵਿੱਚ ਸਾੜਣ ਨਾਲ ਵਾਤਾਵਰਨਸਿਹਤ ਅਤੇ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਇਹਨਾਂ ਦੇ ਸਹੀ ਢੰਗ ਨਾਲ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਅਪੀਲ ਕੀਤੀ ।

ਉਨ੍ਹਾਂ ਦੱਸਿਆ ਕਿ ਸੁਚੱਜੇ ਢੰਗ ਨਾਲ ਕੁਦਰਤੀ ਸਰੋਤਾਂ ਅਤੇ ਖੇਤੀ ਰਸਾਇਣਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦਸਦੇ ਹੋਏ ਫ਼ਸਲਾਂ ਵਿੱਚ ਮਿੱਟੀ ਪਰਖ ਦੇ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਲਈ ਪੇ੍ਰਰਿਤ ਕੀਤਾ। ਚੰਗੇ ਦੁੱਧ ਉਤਪਾਦਨ ਲਈ ਚੰਗੀ ਖੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ। ਮਨੁੱਖੀ ਸਿਹਤ ਲਈ ਫਲਾਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਵੱਖ ਵੱਖ ਤਰਾਂ ਦੇ ਫ਼ਲਦਾਰ ਬੂਟੇ ਲਗਾਉਣ ਵਾਸਤੇ ਪੇ੍ਰਰਿਤ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਖੇਤੀ ਮਸਲਿਆਂ ਸੰਬੰਧੀ ਕਾਫੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ