ਪਿੰਡਾਂ ਅੰਦਰ ਕਰੋੜਾ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਕਰੋੜਾ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਵਿਧਾਇਕ ਸ਼ੈਰੀ ਕਲਸੀ

ਬਟਾਲਾ25 ਅਕਤੂਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮ, ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆਂ ਵਾਸਤੇ ਸੀਵਰੇਜ ਪਾਉਣ ਦੇ ਕੰਮ, ਖੇਡ ਮੈਦਾਨ ਤਿਆਰ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਅੱਜ ਬਟਾਲਾ ਵਿਖੇ ਲੋਕ ਮਿਲਣੀ ਦੌਰਾਨ  ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈਜਿਸ ਦਾ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ