ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ/ਬਟਾਲਾ, 30 ਮਈ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।”

ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਡੀਜੀਪੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ।

 

Advertisement

Latest News

ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ
ਚੰਡੀਗੜ੍ਹ, 30 ਮਈ: ਸੂਬੇ ਨੂੰ ਹਰਿਆ-ਭਰਿਆ ਬਣਾਉਣ ਅਤੇ ਸਾਫ਼ ਤੇ ਸਵੱਛ ਪੰਜਾਬ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ...
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ
ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ
ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ
ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ