ਲੋਕ ਮਸਲੇ ਹੱਲ ਕਰਨੇ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਧਾਲੀਵਾਲ

ਲੋਕ ਮਸਲੇ ਹੱਲ ਕਰਨੇ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਧਾਲੀਵਾਲ

ਅੰਮ੍ਰਿਤਸਰ 15 ਜੂਨ----- ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ। ਉਹਨਾਂ ਸਰਕਾਰੀ ਦਫਤਰਾਂਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿਖੇ ਲੋਕਾਂ ਦੀ ਸ਼ਿਕਾਇਤਾਂ ਦਾ  ਨਿਪਟਾਰਾ ਕਰਦੇ ਉਹਨਾਂ ਨੇ ਕਿਹਾ ਕਿ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰੋਜਾਨਾ ਦੇ ਆਧਾਰ ਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਰ ਕਰਵਾਉਣ ਲਈ ਪਹੁੰਚਦੇ ਹਨ ਇਸ ਲਈ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਬੈਠਣ ਲਈ ਯੋਗ ਵਿਵਸਥਾਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਆਦਿ ਪ੍ਰਬੰਧਾਂ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ।

 

ਸਰਦਾਰ ਧਾਲੀਵਾਲ ਨੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨੇ ਇਹਨਾਂ ਜਨਤਕ ਮਿਲਣੀਆਂ ਦੌਰਾਨ ਇੰਤਕਾਲ ਦੇ ਬਕਾਇਆ ਮਾਮਲਿਆਂਨਿਸ਼ਾਨਦੇਹੀਜਮ੍ਹਾਂਬੰਦੀਆਂਵੰਡ ਦੇ ਕੇਸਾਂਬਕਾਇਆ ਵਰਤੋਂ ਸਰਟੀਫਿਕੇਟਾਂਮੇਰਾ ਘਰ ਮੇਰੇ ਨਾਮ ਯੋਜਨਾ ਆਦਿ ਬਾਰੇ ਵੀ ਵਿਸਤ੍ਰਿਤ ਜਾਇਜ਼ਾ ਲਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਰਧਾਰਿਤ ਸਮੇਂ ਅੰਦਰ ਮਾਮਲਿਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਸਰਦਾਰ ਧਾਲੀਵਾਲ ਨਾਲ ਇਸ ਮੌਕੇ ਐਸਡੀਐਮ ਅਰਵਿੰਦਰ ਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ