ਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

ਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

ਚੰਡੀਗੜ੍ਹ/ਅੰਮ੍ਰਿਤਸਰ, 26 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ਼ ਬਾਹਮਣ ਦੇ ਕਤਲ ਵਿੱਚ ਸ਼ਾਮਲ ਵਿਦੇਸ਼ ਅਧਾਰਤ ਕਿਸ਼ਨ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ (22) ਵਾਸੀ ਪਿੰਡ ਨੰਗਲ ਗੁਰੂ, ਅੰਮ੍ਰਿਤਸਰ; ਅਮਿਤ (19) ਵਾਸੀ ਘੋੜੇ ਸ਼ਾਹ, ਜੰਡਿਆਲਾ; ਗੁਰਪ੍ਰੀਤ ਸਿੰਘ ਉਰਫ ਡੌਨ (18) ਵਾਸੀ ਨਵਾਂਕੋਟ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (22) ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ 9 ਐਮ.ਐਮ. ਗਲਾਕ ਪਿਸਤੌਲ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਇੱਕ ਐਕਟਿਵਾ ਸਕੂਟਰ ਅਤੇ ਇੱਕ ਮੋਟਰਸਾਈਕਲ ਜੋ ਅਪਰਾਧ ਵਿੱਚ ਵਰਤੇ ਗਏ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 8 ਘੰਟਿਆਂ ਦੇ ਅੰਦਰ ਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਹਰਜਿੰਦਰ ਸਿੰਘ ਉਰਫ਼ ਬਾਹਮਣ (ਨਗਰ ਕੌਂਸਲਰ, ਜੰਡਿਆਲਾ ਗੁਰੂ) ਦੇ ਕਤਲ ਕੇਸ ਨੂੰ ਤੇਜ਼ੀ ਨਾਲ ਸੁਲਝਾ ਲਿਆ ਗਿਆ ਹੈ।

ਇਸ ਆਪਰੇਸ਼ਨ ਨੂੰ ਅੰਤਰ-ਗੈਂਗ ਦੁਸ਼ਮਣੀ ਅਤੇ ਸੰਗਠਿਤ ਅਪਰਾਧ 'ਤੇ ਕੀਤੀ ਜਾ ਰਹੀ ਕਾਰਵਾਈ ਤਹਿਤ ਅਹਿਮ ਕਦਮ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਧੂੰਦਾ ਤੋਂ ਜੋਬਨਜੀਤ, ਅੰਮ੍ਰਿਤਸਰ ਦੇ ਮਾਹਣਾ ਸਿੰਘ ਰੋਡ ਨਜਦੀਕੀ ਹੋਟਲ ਤੋਂ ਗੁਰਪ੍ਰੀਤ ਉਰਫ ਡੌਨ ਅਤੇ ਅਮਿਤ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਫਤਿਹਪੁਰ ਨਜਦੀਕ ਪੁਲਿਸ ਵੱਲੋਂ ਪਿੱਛਾ ਕਰਨ ਦੌਰਾਨ, ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ-ਰੱਖਿਆ ਵਿੱਚ, ਐਸਐਚਓ ਛੇਹਰਟਾ ਨੇ ਆਪਣੇ ਸਰਵਿਸ ਹਥਿਆਰ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਦੇ ਚਲਦਿਆਂ ਗੋਪੀ ਦੀ ਸੱਜੀ ਲੱਤ ਵਿੱਚ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਿਵਲ ਹਸਪਤਾਲ, ਅੰਮ੍ਰਿਤਸਰ ਭੇਜ ਦਿੱਤਾ ਗਿਆ ਅਤੇ ਇਸ ਵੇਲੇ ਉਹ ਜ਼ੇਰੇ ਇਲਾਜ ਹੈ।

ਸੀਪੀ ਨੇ ਕਿਹਾ ਕਿ ਦੋਸ਼ੀ ਗੁਰਪ੍ਰੀਤ ਗੋਪੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਮਾਂ ਅਤੇ ਭਾਬੀ ਤੋਂ ਵੀ ਡਰੱਗ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।

ਇਸ ਸਬੰਧੀ ਐਫਆਈਆਰ ਨੰਬਰ 98 ਮਿਤੀ 25/05/2025 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਭਾਰਤੀ ਨਿਆ ਸੰਹਿਤਾ ਦੀ ਧਾਰਾ 103, 61(2), 351, 191(2), 191(3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

---------
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ