ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

ਧੂਰੀ, 30 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਲੋਹਾ ਬਾਜ਼ਾਰ, ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ।

ਮੀਟਿੰਗ ਦੌਰਾਨ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਵਪਾਰਕ ਵਾਤਾਵਰਣ ਨੂੰ ਹੋਰ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਸੰਭਵ ਬਣਾਇਆ ਜਾ ਸਕੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਕਾਰਨ ਕਈ ਮਸਲਿਆਂ ਨੂੰ ਤੁਰੰਤ ਹੀ ਨਿਪਟਾਇਆ ਗਿਆ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਪ੍ਰਾਪਤ ਹੋਈ। ਬਾਕੀ ਬਚੇ ਮਸਲਿਆਂ ਨੂੰ ਵੀ ਜਲਦੀ ਸੁਲਝਾਉਣ ਲਈ ਭਰੋਸਾ ਦਿੱਤਾ ਗਿਆ।

ਇਸ ਮੌਕੇ ਅਨਿਲ ਮਿੱਤਲ, ਮੈਂਬਰ ਬਸੰਤ ਲਾਲ ਕਾਂਝਲਾ, ਜਸਵੀਰ ਸਿੰਘ, ਦੀਪਕ ਵਰਮਾ, ਕੁਲਦੀਪ ਸਿੰਘ, ਬਿਲਾਲ ਖਾਨ, ਅਮਨ ਖਾਨ ਸਮੇਤ ਕਾਫ਼ੀ ਗਿਣਤੀ ਵਿੱਚ ਵਪਾਰੀ ਮੌਜੂਦ ਰਹੇ। 

Advertisement

Latest News

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ
  *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ
ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ
‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ