ਡਾਇਰੈਕਟਰ ਖੇਤਬਾੜੀ ਪੰਜਾਬ ਸ. ਜਸਵੰਤ ਸਿੰਘ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ
By Azad Soch
On
ਅੰਮ੍ਰਿਤਸਰ 15 ਜੂਨ---- ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਜਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ ਕਲਾਂ ਵਿਖੇ ਝੋਨੇ ਦੀ ਲੁਆਈ ਸ਼ੁਰੂ ਕਰਵਾਈ ਗਈ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਇਸ ਲਈ ਜਿੰਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜੀਹ ਦੇਣ। ਉਹਨਾਂ ਕਿਹਾ ਕਿ ਬਿਨਾਂ ਕਿਸੇ ਜਰੂਰਤ ਦੇ ਖੇਤਾਂ ਵਿੱਚ ਖੁੱਲਾ ਪਾਣੀ ਨਾ ਛੱਡਿਆ ਜਾਵੇ ਅਤੇ ਪਾਣੀ ਦੀ ਵਰਤੋਂ ਕੇਵਲ ਲੋੜ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁੱਰਿਖਅਤ ਰੱਖਿਆ ਜਾ ਸਕੇ। ਉਹਨਾਂ ਕਿਸਾਨਾਂ ਨੂੰ ਸੰਦੇਸ਼ ਦਿੱਤਾ ਕਿ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਝੋਨੇ/ਬਾਸਮਤੀ ਦੀਆਂ ਪੰਜਾਬ ਵਿੱਚ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ।
ਉਹਨਾਂ ਨੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਜੋਗਾ ਸਿਘ ਵਾਲਾ (ਬੰਡਾਲਾ) ਵਿਖੇ ਸਿੱਧੀ ਬਿਜਾਈ ਤਕਨੀਕ ਰਾਂਹੀ ਬੀਜੇ ਝੋਨੇ ਦੇ ਖੇਤਾਂ ਦਾ ਨਿਰੀਖਣ ਵੀ ਕੀਤਾ ਅਤੇ ਇਸ ਤਕਨੀਕ ਨੂੰ ਅਪਨਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਹਨਾਂ ਕਿਸਾਨਾਂ ਦੀ ਅਗਾਂਹਵਧੂ ਸੋਚ ਜਮੀਨਦੋਜ ਪਾਣੀ ਦੀ ਬੱਚਤ ਕਰਨ ਵਿੱਚ ਸਹਾਈ ਹੋਵੇਗੀ। ਉਹਨਾਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਜੁੜਨ ਵਾਸਤੇ ਖੇਤੀ ਮਾਹਿਰਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣ ਲਈ ਵੀ ਅਪੀਲ ਕੀਤੀ।
ਇਸ ਮੌਕੇ ਖੇਤੀਬਾੜੀ ਅਫਸਰ ਰਮਨ ਕੁਮਾਰ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪਰਜੀਤ ਸਿੰਘ ਔਲਖ, ਖੇਤੀਬਾੜੀ ਵਿਸਥਾਰ ਅਫਸਰ ਪਰਦੀਪ ਸਿੰਘ, ਬਲਜਿੰਦਰ ਸਿੰਘ ਚਾਹਲ, ਅਤੇ ਕਿਸਾਨ ਦਵਿੰਦਰ ਸਿੰਘ, ਦਿਲਬਾਗ ਸਿੰਘ, ਜੁਝਾਰ ਸਿੰਘ, ਰਣਜੋਧ ਸਿੰਘ, ਜਗਜੀਤ ਸਿੰਘ, ਰੇਸ਼ਮ ਸਿੰਘ ਆਦਿ ਮੌਜੂਦ ਸਨ।
Tags:
Related Posts
Latest News
08 Feb 2025 19:07:56
ਫਾਜ਼ਿਲਕਾ, 8 ਫਰਵਰੀਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ...