ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ਼
By Azad Soch
On
ਤਪਾ, 19 ਜੂਨ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ ਮਾਮਲੇ ਦੀ ਪੜਤਾਲ ਲਈ ਇਥੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਐੱਸ ਕਮਿਸ਼ਨ ਰੁਪਿੰਦਰ ਸਿੰਘ ਸੀਤਲ ਅਤੇ ਗੁਲਜ਼ਾਰ ਸਿੰਘ ਵੀ ਪੁੱਜੇ।
ਇਸ ਮੌਕੇ ਚੇਅਰਮੈਨ ਗੜ੍ਹੀ ਨੇ ਸ਼ਿਕਾਇਤਕਰਤਾ ਅਤੇ ਦੂਜੀ ਧਿਰ ਦੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੀਤਮ ਸਿੰਘ ਨੇ ਕੁਝ ਲੋਕਾਂ 'ਤੇ ਉਨ੍ਹਾਂ ਵਿਰੁੱਧ ਅਪਮਾਨਜਨਕ ਜਾਤੀਵਾਦੀ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਸ਼੍ਰੀ ਗੜ੍ਹੀ ਨੇ ਅੱਗੇ ਕਿਹਾ ਕਿ ਇਹ ਜ਼ਮੀਨੀ/ਗਲੀ ਦੇ ਰਸਤੇ ਨੂੰ ਲੈ ਕੇ ਵਿਵਾਦ ਹੈ।
ਚੇਅਰਮੈਨ ਗੜ੍ਹੀ ਨੇ ਬਰਨਾਲਾ ਪੁਲਿਸ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਦੋਵਾਂ ਧਿਰਾਂ ਦੀ ਗੱਲ ਸੁਣੀ ਜਾਵੇ ਅਤੇ ਅਗਲੇ 72 ਘੰਟਿਆਂ ਦੇ ਅੰਦਰ ਮਸਲਾ ਹੱਲ ਕੀਤਾ ਜਾਵੇ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਮਿਲਣ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਵਧੀਕੀ ਜਾਂ ਅੱਤਿਆਚਾਰ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਮੌਕੇ ਜ਼ਿਲ੍ਹਾ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਿੰਦਰਜੀਤ ਸਿੰਘ, ਤਹਿਸੀਲਦਾਰ ਅਵਤਾਰ ਸਿੰਘ, ਐਸਪੀ ਰਾਜੇਸ਼ ਛਿੱਬਰ, ਡੀ ਐੱਸ ਪੀ ਤਪਾ ਗੁਰਬਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।
Tags:
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


