ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ 5 ਅਗਸਤ ਨੂੰ ਕੀਤੀ ਜਾਵੇਗੀ-ਡੀ.ਸੀ

ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ 5 ਅਗਸਤ ਨੂੰ ਕੀਤੀ ਜਾਵੇਗੀ-ਡੀ.ਸੀ

ਫ਼ਰੀਦਕੋਟ 1 ਅਗਸਤ ()
 
ਅਲਿਮਕੋ ਕਾਨਪੁਰ ਅਤੇ ਰੈੱਡ ਕਰਾਸ  ਸੁਸਾਇਟੀ ਫ਼ਰੀਦਕੋਟ ਵਲੋਂ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸੀ.ਐਸ.ਆਰ. ਸਕੀਮ ਅਤੇ ਭਾਰਤ ਸਰਕਾਰ ਦੀ ਏਡਿੱਪ ਸਕੀਮ ਤਹਿਤ ਲੋੜੀਂਦੇ ਸਹਾਇਤਾ ਉਪਕਰਨ ਉਪਲਬਧ ਕਰਵਾਉਣ ਲਈ  ਜ਼ਿਲ੍ਹੇ ਅੰਦਰ  ਵੱਖ-ਵੱਖ ਥਾਵਾਂ 'ਤੇ ਮੈਡੀਕਲ ਜਾਂਚ ਕੈਂਪ ਲਗਾਏ ਗਏ ਸਨ। ਜਿਸ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਦੀ ਜਾਂਚ ਵਿਸ਼ੇਸ਼ ਮਾਹਿਰਾਂ ਦੀ ਟੀਮ ਵਲੋਂ ਕੀਤੀ ਗਈ ਸੀ।
 
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੈਂਪ ਦੌਰਾਨ ਜ਼ਿਲੇ ਦੇ 253 ਵਿਅਕਤੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ, ਨੂੰ ਲਗਭਗ 71 ਲੱਖ ਤੋਂ ਵੱਧ ਦੀ ਕੀਮਤ ਦਾ ਸਮਾਨ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ ਸੀ. ਐਸ. ਆਰ. ਸਕੀਮ ਤਹਿਤ ਦਿੱਤਾ ਜਾਵੇਗਾ।  ਜਿਸ ਵਿਚ ਮੋਟਰਾਈਜ਼ ਟਰਾਈਸਾਇਕਲ, ਵੀਲ ਚੇਅਰ, ਘੱਟ ਸੁਣਨ ਵਾਲੇ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਣ ਵਿਅਕਤੀਆਂ ਲਈ ਸਮਾਰਟ ਫੋਨ, ਬੱਚਿਆ ਲਈ ਐਮ.ਆਰ ਕਿੱਟਾਂ, ਚੱਲਣ ਫਿਰਨ ਤੋਂ ਅਸਮਰੱਥ ਵਿਅਕਤੀਆਂ ਲਈ ਬਸਾਖੀਆ ਅਤੇ ਕੈਲੀਪਰ ਆਦਿ ਦਿੱਤੇ ਜਾਣਗੇ।
 
ਉਨ੍ਹਾਂ  ਕਿਹਾ ਕਿ 5 ਅਗਸਤ 2024  ਸਵੇਰੇ 11 ਵਜੇ ਸੂਚੀਬੱਧ ਹੋਏ ਵਿਅਕਤੀ ਸਥਾਨਕ ਅਮਰ ਆਸ਼ਰਮ ਵਿਖੇ ਆ ਕੇ ਅਪਣਾ ਸਹਾਇਤਾ ਉਪਕਰਨ ਪ੍ਰਾਪਤ ਕਰ ਸਕਦੇ ਹਨ। ਸਹਾਇਤਾ ਪ੍ਰਾਪਤ ਕਰਨ ਲਈ ਸੂਚੀਬੱਧ ਹੋਏ ਵਿਅਕਤੀ ਕੋਲ ਆਪਣਾ ਪਹਿਚਾਣ ਪੱਤਰ ਅਤੇ ਅਲਿਮਕੇ ਕਾਨਪੁਰ ਵਲੋਂ ਜਾਰੀ ਪਰਚੀ ਹੋਣੀ ਲਾਜ਼ਮੀ ਹੈ।
Tags:

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ