ਬਰਸਾਤ ਨਾਲ ਪ੍ਰਭਾਵਿਤ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਰਾਸ਼ਨ ਕਿੱਟਾਂ ਦੀ ਵੰਡ
By Azad Soch
On
ਮੋਗਾ 26 ਜੁਲਾਈ
ਪਿਛਲੇ ਦਿਨਾਂ ਵਿੱਚ ਹੋਈਆਂ ਭਾਰੀ ਬਾਰਿਸ਼ਾਂ ਕਾਰਣ ਹੜ੍ਹਾਂ ਵਰਗੀ ਬਣੀ ਸਥਿਤੀ ਨਾਲ ਮੋਗਾ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ। ਇਸ ਅਣਸੁਖਾਵੀਂ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਪ੍ਰਭਾਵਿਤ ਪਿੰਡਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਓਹਨਾਂ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਵਚਨਬੱਧ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਮੋਗਾ ਦੇ ਵਾਰਡ ਨੰਬਰ 29 ਅਤੇ 31 ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋ ਰਾਸ਼ਨ ਕਿੱਟਾਂ ਦੀ ਵੰਡ ਲੋੜਵੰਦ ਪਰਿਵਾਰਾਂ ਨੂੰ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਅਲਗ ਅਲੱਗ ਖੇਤਰਾਂ ਵਿੱਚ ਰਾਸ਼ਨ ਕਿੱਟਾਂ ਦੀ ਪਹਿਲਾਂ ਵੀ ਵੰਡ ਕੀਤੀ ਗਈ ਸੀ
ਵਿਧਾਇਕ ਨੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਵਿੱਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਹਰੇਕ ਲੋੜਵੰਦ ਦੀ ਮਦਦ ਕੀਤੀ ਜਾਵੇਗੀ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿੱਚ ਚਾਰ ਡਰੇਨਾਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਾਫ ਕਰਵਾਈਆਂ ਗਈਆਂ ਸਨ ਤਾਂ ਕਿ ਪਾਣੀ ਦੀ ਨਿਕਾਸੀ ਸੰਬੰਧੀ ਔਕੜ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਲੁਧਿਆਣਾ ਤੇ ਜਗਰਾਓਂ ਦਾ ਪਾਣੀ ਵੀ ਮੋਗਾ ਵੱਲ ਆਉਂਦਾ ਹੈ, ਜਿਸ ਕਰਕੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੇਸ਼ ਆਈ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਮੋਗਾ ਵੱਲੋਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਲੋਕਾਂ ਦੇ ਘਰਾਂ ਦਾ ਪਾਣੀ ਕੱਢਿਆ ਜਾ ਰਿਹਾ ਹੈ। ਉਹਨਾਂ ਵੱਲੋਂ ਵਾਰਡ ਨੰਬਰ 29 ਅਤੇ 31 ਵਿੱਚ ਮੀਂਹ ਨਾਲ਼ ਹੋਏ ਨੁਕਸਾਨ ਦਾ ਜਾਇਜਾ ਲਿਆ ਅਤੇ ਕਿਹਾ ਕਿ ਦੋ ਤਿੰਨ ਦਿਨਾਂ ਵਿੱਚ ਇਸ ਨੁਕਸਾਨ ਦਾ ਸਰਵੇ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬਣਦੀ ਰਾਹਤ ਦਿਵਾਈ ਜਾਵੇਗੀ। ਉਹਨਾਂ ਕਿਹਾ ਕਿ ਜਦੋਂ ਇਸ ਤਰਾਂ ਦੇ ਹਾਲਾਤ ਬਣਦੇ ਹਨ ਹਨ ਤਾਂ ਅਕਸਰ ਡਾਇਰੀਆ ਫੈਲਣ ਦਾ ਡਰ ਰਹਿੰਦਾ ਹੈ ਜਿਸਨੂੰ ਰੋਕਣ ਲਈ ਕਲੋਰਿਨੇਸ਼ਨ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਤਾਂ ਜ਼ੋ ਲੋਕਾਂ ਨੂੰ ਸਾਫ ਪਾਣੀ ਮਿਲ ਸਕੇ। ਪ੍ਰਭਾਵਿਤ ਇਲਾਕਿਆਂ ਵਿੱਚ ਫਾਗਿੰਗ ਵੀ ਕਰਵਾਈ ਜਾ ਰਹੀ ਹੈ। ਮਿਕਸਿੰਗ ਆਫ ਵਾਟਰ ਨਾ ਹੋਣ ਦਿੱਤਾ ਜਾਵੇ ਇਸ ਗੱਲ ਦਾ ਵਿਸ਼ੇਸ਼ ਧਿਆਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੱਖਿਆ ਜਾ ਰਿਹਾ ਹੈ।
Related Posts
Latest News
13 Dec 2025 14:43:38
New Delhi,13,DEC,2025,(Azad Soch News):- Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...


