ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ ਵੰਡ

ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ  ਵੰਡ

ਧਰਮਕੋਟ, 13 ਨਵੰਬਰ:
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਅੱਜ ਤੀਸਰੇ ਕੈਂਪ ਦਾ ਆਯੋਜਨ ਨਗਰ ਕੌਂਸਲ ਧਰਮਕੋਟ ਵਿਖੇ ਕੀਤਾ ਗਿਆ।
ਇਸ ਕੈਂਪ ਵਿੱਚ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 185 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਲਗਭਗ 28 ਲੱਖ ਦੇ ਮੁਫ਼ਤ 526 ਸਹਾਇਕ ਉਪਕਰਨ ਵੰਡੇ ਗਏ। ਇਹਨਾਂ ਉਪਕਰਨਾਂ ਵਿੱਚ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਸ਼ਾਮਿਲ ਹਨ।
ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਵਿੱਚ ਤਿੰਨ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ ਮਿਤੀ 17 ਤੋਂ 19 ਸਤੰਬਰ, 2024 ਤੱਕ ਕੀਤਾ ਗਿਆ ਸੀ। ਇਹਨਾਂ ਕੈਂਪਾਂ ਵਿੱਚ ਸਹਾਇਤਾ ਸਮੱਗਰੀ ਮਹੁੱਈਆ ਕਰਵਾਉਣ ਲਈ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਵੱਖ ਵੱਖ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਮਾਪ ਲਿਆ ਗਿਆ ਸੀ, ਹੁਣ ਇਹਨਾਂ ਦਿਵਿਆਂਗਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਸੀ।

Tags:

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641