ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

 ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

 

ਮਾਨਸਾ, 6 ਅਕਤੂਬਰ

           ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।

       ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

      ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ 'ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ।

          ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

    ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ 'ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ।

            ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ। 

            ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ 'ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ 'ਤੇ ਕੀਤਾ ਜਾ ਸਕੇ।

    ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ।

   ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ। 

Related Posts

Advertisement

Advertisement

Latest News

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
*ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ...
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ