ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

ਮਾਨਸਾ, 6 ਅਕਤੂਬਰ

          ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।

       ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

      ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ 'ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ।

          ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

    ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ 'ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ।

            ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ। 

            ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ 'ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ 'ਤੇ ਕੀਤਾ ਜਾ ਸਕੇ।

    ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ।

   ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ। 

Advertisement

Latest News

ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ
Patiala,12,NOV,2025,(Azad Soch News):-  ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...
ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ ਪਹੁੰਚੇ
Chandigarh Sports News: ਵਿਵੇਕ ਹਾਈ ਸਕੂਲ ਦੀਆਂ ਟੀਮਾਂ ਸੈਕਟਰ 42 ਦੋ ਵਰਗਾਂ ਦੇ ਫਾਈਨਲ ਵਿੱਚ
ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ
Samsung ਦਾ 50MP ਕੈਮਰੇ ਵਾਲਾ ਫਲੈਗਸ਼ਿਪ ਸਮਾਰਟਫੋਨ Samsung Galaxy S23 5G
ਮੋਟੀ ਇਲਾਇਚੀ ਦੇ ਕਈ ਸਿਹਤਮੰਦ ਫਾਇਦੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-11-2025 ਅੰਗ 592