ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 28 ਅਗਸਤ:
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ.ਗਰੇਵਾਲ, ਸਿਵਲ ਜੱਜ ਸੀਨੀਅਰ ਡਵੀਜ਼ਨ, ਮਾਨਸਾ ਸ੍ਰੀ ਪੁਸ਼ਪਿੰਦਰ ਸਿੰਘ ਅਤੇ ਸੀ.ਜੇ.ਐੱਮ ਮਿਸ. ਗੁਰਜੀਤ ਕੌਰ ਢਿੱਲੋ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਕੈਦੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕਿਹਾ ਅਤੇ ਕੁੱਝ ਕੁ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਇਕਬਾਲ ਸਿੰਘ ਬਰਾੜ, ਸੁਪਰਡੰਟ, ਸ੍ਰੀ ਅਨੂ ਮਲਿਕ, ਅਸਿਸਟੈਂਟ ਸੁਪਰਡੈਂਟ ਜੇਲ੍ਹ ਹਾਜ਼ਰ ਸਨ।

Tags:

Advertisement

Latest News

ਬੀਬੀ ਰਾਜਿੰਦਰ ਕੌਰ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ 'ਤੇ ਇੱਕ ਵੱਡਾ ਬਿਆਨ ਦਿੱਤਾ ਹੈ ਬੀਬੀ ਰਾਜਿੰਦਰ ਕੌਰ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ 'ਤੇ ਇੱਕ ਵੱਡਾ ਬਿਆਨ ਦਿੱਤਾ ਹੈ
ਪਟਿਆਲਾ, 04, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-04-2026 ਅੰਗ 788
ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? - 'ਆਪ'
ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ
ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ