ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 07 ਜੁਲਾਈ (       ) -  ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੇ ਲੰਗਰ ਹਾਲ ਅਤੇ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ।  ਇਸ ਦੌਰਾਨ ਜੇਲ੍ਹ ਅਥਾਰਿਟੀ ਨੂੰ ਮੌਕੇ ਤੇ ਹੀ ਨਿਰਦੇਸ਼ ਦੇ ਕੇ ਬੰਦੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗੱਲਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦੇ ਜੇਲ੍ਹ ਸੁਪਰਡੈਂਟ ਨਵਦੀਪ ਰਾਜਾ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਜੇਲ੍ਹ ਦਾ ਹੋਰ ਸਟਾਫ਼ ਵੀ ਮੌਜੂਦ ਸੀ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ