ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ਿਰੋਜ਼ਪੁਰ, 4 ਮਾਰਚ, 2025– (ਸੁਖਵਿੰਦਰ ਸਿੰਘ ):- ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਦੇ ਨਾਲ—ਨਾਲ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿੱਚ ਮਿਤੀ 08 ਮਾਰਚ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਜ ਸਾਹਿਬ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਰੱਖੇ ਗਏ ਕੇਸ ਨੂੰ ਅਲੱਗ—ਅਲੱਗ ਤਾਰੀਕਾਂ 'ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। 

 

ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸੁਨੇਹਾ ਦਿੰਦਿਆਂ ਕਿਹਾ ਕਿ 'ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ।'

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ