ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ

ਫ਼ਰੀਦਕੋਟ, 23 ਮਈ () ਦਿਵਿਆਂਗ ਵੋਟਰ ਲੋਕ ਸਭਾ ਚੋਣਾਂ-2024 ਦੌਰਾਨ ਆਪਣੇ ਆਪ ਨੂੰ ਰਜਿਸਟਰ ਕਰਨ ਲਈ 'ਸਕਸ਼ਮ ਐਪਦੀ ਵੱਧ ਤੋਂ ਵੱਧ ਵਰਤੋਂ ਕਰਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਦਿਵਿਆਂਗਜਨਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਮੌਕੇ ਕੀਤਾ।

 

            ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕਸ਼ਮ ਐਪ ਦੀ ਵਰਤੋਂ ਦਿਵਿਆਂਗ ਵੋਟਰ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈਣ ਲਈ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

 

            ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ 'ਸਕਸ਼ਮ ਐਪਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀਸਾਫ਼-ਸਫ਼ਾਈਵ੍ਹੀਲਚੇਅਰਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Tags:

Advertisement

Latest News

ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਫਾਜ਼ਿਲਕਾ 16 ਜੂਨ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਪਸ਼ੂ ਪਾਲਣ ਦੇ...
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ
ਚੰਡੀਗੜ੍ਹ 'ਚ ਗਰਮੀ ਦਾ ਕਹਿਰ ਜਾਰੀ
Delhi CM ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ 30 ਜੂਨ ਨੂੰ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਕਰੇਗੀ