ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ

ਮੋਗਾ, 23 ਮਈ (000) -
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ 'ਸਕਸ਼ਮ ਐਪ' ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ, ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ 'ਸਕਸ਼ਮ ਐਪ' ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Tags:

Advertisement

Latest News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ
ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ