ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਦੀ ਗਿਣਤੀ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਦੀ ਗਿਣਤੀ ਕੇਂਦਰਾਂ ਦਾ ਦੌਰਾ

ਅਬੋਹਰ 3 ਜੂਨ 2024…

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਅੱਜ ਅਬੋਹਰ ਵਿਖੇ ਪਹੁੰਚ ਕੇ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀ ਇੱਥੇ ਹੋਣ ਵਾਲੀ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਲਈ ਸਾਰੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਉਨ੍ਹਾਂ ਨੇ ਕਿਹਾ ਕਿ ਦੋਨਾਂ ਹਲਕਿਆਂ ਲਈ 141 ਟੇਬਲ ਲਗਾਏ ਗਏ ਹਨ ਉਨ੍ਹਾਂ ਨੇ ਇੱਥੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ ਵੀ ਲਿਆ ਅਤੇ ਦੱਸਿਆ ਕਿ ਈਵੀਐਮ ਮਸ਼ੀਨਾਂ ਤਿੰਨ ਭਰਤੀ ਸੁਰੱਖਿਆ ਘੇਰੇ ਵਿੱਚ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਹੇਠ ਰੱਖੀਆਂ ਗਈਆਂ ਹਨ। ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਕੋਕਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ ਅਤੇ ਐਸਡੀਐਮ ਅਬੋਹਰ ਸ਼੍ਰੀ ਪੰਕਜ ਬਾਂਸਲ ਵੀ ਹਾਜ਼ਰ ਸਨ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ