ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਗੁਰਦਾਸਪੁਰ 27 ਮਈ (  ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 1:00 ਵਜੇ ਤੱਕ ਲੱਗੇਗਾ।

ਇਸ ਸਬੰਧੀ ਜ਼ਿਲ੍ਹਾ ਰੋਗਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ 108 Ambulance (ZEN PLUS PVT LTD), Sewa-Kendar Gurdaspur, Swift Security, SBI Life Gurdaspur, Vishal Mega Mart Gurdaspur, Maruti Suzuki Gurdaspur, E-Kart Gurdaspur ਵੱਖ-ਵੱਖ ਕੰਪਨੀਆਂ ਵਲੋਂ ਹਿੱਸਾ ਲਿਆ ਜਾਵੇਗਾ। (ZEN PLUS PVT LTD) ਵਲੋਂ EMT (Emergency Medical Technician), ERO (Emergency Respondent Officer), Driver ਰੱਖੇ ਜਾਣਗੇ ।  ਜਿਸ ਲਈ ਯੋਗਤਾ 12th, GNM, D-Pharmacy, B-Pharmacy, Bsc Nursing, Diploma Nursing ਹੋਵੇਗੀ।

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਗੁਰਦਾਸਪੁਰ ਵਲੋਂ ਕੰਪਿਊਟਰ ਉਪਰੇਟਰ ਲਈ ਬਾਰਵੀਂ ਯੋਗਤਾਂ ਅਤੇ ਅੰਗਰੇਜੀ ਵਿਚ ਟਾਇਪੰਗ ਟੈਸਟ ਲਿਆ ਜਾਵੇਗਾ। ਸਵਿਫਟ ਸਕਿਊਰਟੀ ਵਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਘੱਟੋ-ਘੱਟ ਯੋਗਤਾ ਬਾਰਵੀਂ ਪਾਸ ਹੈ, ਐਸ.ਬੀ.ਆਈ ਲਾਇਫ ਗੁਰਦਾਸਪੁਰ ਵਲੋਂ ਗ੍ਰੇਜੂਏਸ਼ਨ ਟ੍ਰੇਰਨੀ ਅਤੇ ਬਿਜਨਸ ਡਿਵੈਲਪਮੈਂਟ ਮੈਨੇਜਰ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਯੋਗਤਾ ਗ੍ਰੇਰਜੂਏਸ਼ਨ ਹੋਈ ਲਾਜਮੀ ਹੈ।ਵਿਸ਼ਾਲ ਮੈਗਾ ਮਾਰਟ ਵਲੋਂ ਕਸਟਮਰ ਸੈਲਜ ਪਰਸਨ ਅਤੇ ਈਕਾਰਟ ਵਲੋਂ ਡਿਲਵਰੀ ਬੁਆਏ ਰੱਖੇ ਜਾਣਗੇ। ਜਿਨਾਂ ਲਈ ਯੋਗਤਾਂ ਬਾਰਵੀਂ ਪਾਸ ਹੈ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਵਧ ਚੜ੍ਹ ਕੇ ਰੋਜ਼ਗਾਰ ਕੈਂਪ ਵਿੱਚ ਹਿੱਸਾ ਲੈਣ ਅਤੇ ਆਪਣਾ ਰੋਜ਼ਗਾਰ ਸੁਨਿਸ਼ਚਿਤ ਕਰਨ ਲਈ ਆਪਣੇ ਸਾਰੇ ਅਸਲੀ ਦਸਤਾਵੇਜ਼ (ਸਰਟੀਫਿਕੇਟ, ਆਧਾਰ ਕਾਰਡ, ਰੈਜ਼ਿਊਮ ਆਦਿ) ਨਾਲ ਸਮੇਂ ਸਰ ਪਹੁੰਚਣ। 

Advertisement

Latest News

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ
ਚੰਡੀਗੜ੍ਹ 27 ਮਈ-     ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ
ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ 'ਗੁੰਡਾਗਰਦੀ' ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ