ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 05 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 05 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 03 ਜੂਨ:

 

 ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ 05  ਜੂਨ 2025 ਨੂੰ ਦਿਨ ਵੀਰਵਾਰ ਸਵੇਰੇ 9:30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

 

            ਉਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਐਸਆਈਐਸ ਸਿਕਿਓਰਿਟੀ ਪ੍ਰਾਈਵੇਟ ਲਿਮਟਿਡ ਕੰਪਨੀਵੱਲੋਂ ਸਕਿਊਰਟੀ ਗਾਰਡ ਦੀਆਂ 100 ਆਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

 

ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ 10ਵੀਂ ਹੈ ਅਤੇ ਜਿਨ੍ਹਾਂ ਦੀ ਉਮਰ 19 ਤੋਂ 40 ਸਾਲ, ਕੱਦ ਘੱਟ ਤੋਂ ਘੱਟ 168 ਸੈਂਟੀਮੀਟਰ ਅਤੇ ਵਜਨ 54 ਤੋਂ 95 ਕਿੱਲੋ ਹੈਉਹ ਪ੍ਰਾਰਥੀ (ਕੇਵਲ ਲੜਕਿਆਂ ਲਈ) ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ।

 

ਸ੍ਰੀ ਦਲਜੀਤ ਸਿੰਘ ਬਰਾੜਪਲੇਸਮੈਂਟ ਅਫਸਰ ਵੱਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋਆਧਾਰ ਕਾਰਡਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ) ।

 

ਉਨ੍ਹਾ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ