ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ

ਤਰਨ ਤਾਰਨ, 17 ਜੂਨ
ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 18 ਜੂਨ 2025 ਨੂੰ ਸਵੇਰੇ 10:00 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ ਹੈ, ਇਸ ਪਲੇਸਮੈਂਟ ਕੈਂਪ ਵਿੱਚ ਰਕਸ਼ਾ ਸਕਿਊਰਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਘੱਟੋ-ਘੱਟ ਦਸਵੀਂ ਪਾਸ ਲੜਕੇ ਲੜਕੀਆਂ ਦੀ ਲੋੜ ਹੈ, (ਤਨਖਾਹ 17000-26000 ) ਰੁਪਏ ਈ ਐਸ ਆਈ + ਈ ਪੀ ਐਫ, ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ ਤੋਂ 7 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ ਤੋਂ 2 ਇੰਚ, ਉਮਰ ਹੱਦ (18 ਤੋਂ 35 ਸਾਲ ਲੜਕੇ) ਅਤੇ (20 ਤੋਂ 28 ਸਾਲ ਲੜਕੀਆਂ) ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਤਰਨ ਤਾਰਨ ਦੇ ਹੈਲਪ ਲਾਈਨ ਨੰਬਰ  77173-97013  ਤੇ ਸੰਪਰਕ ਕੀਤਾ ਜਾ ਸਕਦਾ ਹੈ।
               

Tags:

Advertisement

Latest News

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 15 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਐਤਵਾਰ ਨੂੰ ਬਹੁਜਨ ਆਗੂ ਕਾਂਸ਼ੀ ਰਾਮ ਜੀ ਦੇ ਜਨਮ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ
ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 - ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ
ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ