ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ ਏਡਜ ਦਿਵਸ ਮਨਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 01 ਦਸੰਬਰ
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 01.12.2025 ਨੂੰ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ, ਵਿਸਵ ਏਡਜ ਦਿਵਸ ਮਨਾਇਆ ਗਿਆ। ਜਿਸ ਵਿੱਚ ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਸਕੂਲ ਦੇ ਬੱਚਿਆਂ ਵੱਲੋਂ ਭਾਗ ਲਿਆ ਗਿਆ ਜਿਸ ਦੀ ਪ੍ਰਧਾਨਗੀ ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ ਸਾਹਿਬ ਜੀਆਂ ਵੱਲੋਂ ਕੀਤੀ ਗਈ।
ਮਾਨਯੋਗ ਜੱਜ ਸਾਹਿਬ ਨੇ ਵੱਲੋ ਏਡਜ ਦੇ ਮਾੜੇ ਪ੍ਰਭਾਵਾਂ ਬਾਰੇ ਹਾਜਰ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏਡਜ ਲਾਇਲਾਜ ਬਿਮਾਰੀ ਹੈ ਅਤੇ ਇਸ ਦੇ ਫੈਲਾਅ ਤੇ ਬਚਾਅ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇੱਕ ਤੋਂ ਜਿਆਦਾ ਵਿਅਕਤੀਆਂ ਦੁਆਰਾ ਇੱਕ ਸੂਈ ਦੀ ਵਾਰ ਵਾਰ ਵਰਤੋਂ ਕਰਨ ਅਤੇ ਅਸੁਰੱਖਿਅਤ ਢੰਗ ਨਾਲ ਯੋਨ ਸਬੰਧ ਬਣਾਉਣ ਨਾਲ ਇਹ ਬਿਮਾਰੀ ਫੈਲਦੀ ਹੈ।
ਉਹਨਾਂ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਬਿਮਾਰੀ ਨਾਲ ਪੀੜ੍ਹਤ ਲੋਕਾਂ ਨੂੰ ਸਪੈਸ਼ਲ ਕੈਟਾਗਿਰੀ ਵਿੱਚ ਰੱਖਿਆ ਗਿਆ ਹੈ ਜਿਸ ਤੇ ਤਹਿਤ ਉਹਨਾਂ ਦੇ ਕੇਸਾਂ ਦਾ ਫੈਸਲਾ ਪਹਿਲ ਦੇ ਅਧਾਰ ’ਤੇ ਕੀਤਾ ਜਾਂਦਾ ਹੈ। ਇਸ ਤੋ ਇਲਾਵਾ ਜੱਜ ਸਾਹਿਬ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ, ਮੁਆਵਜਾ ਸਕੀਮਾਂ ਅਤੇ ਮਿਤੀ 13.12.2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਕਾਨੂੰਨੀ ਸਹਾਇਤਾ ਸਬੰਧੀ ਸਲਾਹ ਮਸ਼ਵਰਾ ਲੈਣ ਲਈ ਨਾਲਸਾ ਟੋਲ ਫਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸ੍ਰੀ ਸੁਖਮੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆਂ ਅਫਸਰ, ਡਾ. ਕੁਲਤਾਰ ਸਿੰਘ, ਸੀਨੀਅਰ ਮੈਡੀਕਲ ਅਫਸਰ, ਚੱਕ ਸ਼ੇਰੇਵਾਲਾ ਆਦਿ ਬੁਲਾਰਿਆਂ ਵੱਲੋਂ ਵੀ ਹਾਜਰ ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਸਕੂਲ ਦੇ ਬੱਚਿਆਂ ਨੂੰ ਏਡਜ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ।


