ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਹੁਸ਼ਿਆਰਪੁਰ, 10 ਦਸੰਬਰ :
       ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ 'ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ' ਹੈ, ਜਿਸ ਦੇ ਤਹਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਪ੍ਰੋਗਰਾਮ ਦਾ ਆਯੋਜਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ।
    ਇਸ ਮੌਕੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਵਿਚ ਐਡਵੋਕੇਟ ਰੂਪਿਕਾ ਠਾਕੁਰ ਅਸਿਸਟੈਂਟ ਕਾਊਂਂਸਲ ਨੇ ਮਨੁੱਖੀ ਅਧਿਕਾਰਾਂ, ਨਸ਼ਾ ਮੁਕਤ ਜੀਵਨ ਅਤੇ ਕਾਨੂੰਨੀ ਸਹਾਇਤਾ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਵਿਚ ਡਾ. ਜਸਲੀਨ ਕੌਰ, ਮੈਡੀਕਲ ਅਫ਼ਸਰ ਦੀ ਮੌਜੂਦਗੀ ਵਿਸ਼ੇਸ਼ ਤੌਰ 'ਤੇ ਜ਼ਿਕਰਯੋਗ ਰਹੀ।
    ਬੁਲਾਰਿਆਂ ਨੇ ਕਿਹਾ ਕਿ ਨਸ਼ੇ ਦੇ ਚੁੰਗਲ ਤੋਂ ਬਾਹਰ ਆ ਰਹੇ ਲੋਕਾਂ ਲਈ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਸਮਾਜ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਸ਼ਾ ਛੁਡਾਉਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣਾ ਹੈ, ਤਾਂ ਜੋ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਜਾ ਸਕੇ। ਇਸ ਦੌਰਾਨ ਕਾਊਂਸਲਰ ਪ੍ਰਸ਼ਾਂਤ, ਪਰਮਿੰਦਰ ਕੌਰ, ਸਟਾਫ ਨਰਸ ਅਮਨਦੀਪ ਕੌਰ ਅਤੇ ਸੈਂਟਰ ਵਿੱਚ ਦਾਖ਼ਲ ਮਰੀਜ਼ ਮੌਜੂਦ ਸਨ। 

Advertisement

Latest News

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ:ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਮ.ਆਰ.ਐਫ. ਸੈਂਟਰ ਅਤੇ ਐਸ.ਟੀ.ਪੀ. ਦੇ ਕੰਮ ਦਾ ਜਾਇਜ਼ਾ ਲਿਆ ਗਿਆ
23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਜ਼ਿਲ੍ਹੇ 'ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ