ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 14 ਦਸੰਬਰ :
        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ।
     ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ।
        ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਇਸ ਦੌਰਾਨ ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ 'ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ ਐਕਟ ਦੇ ਕਾਨੂੰਨੀ ਉਪਬੰਦਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਅਖ਼ੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ। 

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ