ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ

ਲੁਧਿਆਣਾ, 07 ਦਸੰਬਰ (000) – 'ਨਸ਼ਾ ਮੁਕਤ ਪੰਜਾਬ' ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ 'ਤੇ ਪੈਂਫਲੇਟ ਵੰਡੇ ਗਏ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਵਿਖੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ, ਬਜ਼ਾਰਾਂ ਅਤੇ ਹੋਰ ਜਨਤਕ ਥਾਵਾਂ 'ਤੇ ਪੈਂਫਲੇਟ ਵੰਡਦਿਆਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।  ਇਸ ਮੁਹਿੰਮ ਤਹਿਤ ਉਨ੍ਹਾਂ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂੰ ਕਰਵਾਇਆ। 

Advertisement

Latest News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ* *ਸਿਹਤ ਕਾਰਡ ਬਣਾਉਣ ਤੋਂ ਲੈ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ