ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਫਿਰੋਜਪੁਰ ਵਿੱਚ ਕੀਤਾ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਫਿਰੋਜਪੁਰ ਵਿੱਚ ਕੀਤਾ ਜਾਗਰੂਕਤਾ ਸੈਮੀਨਾਰ

ਫਿਰੋਜ਼ਪੁਰ 22 ਮਈ, 2025 ( ਸੁਖਵਿੰਦਰ ਸਿੰਘ) — ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਦੇ ਦਿਸ਼ਾਂ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡੀ ਸਕੂਲ (ਕੁੜੀਆਂ), ਫਿਰੋਜਪੁਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਮਿਸ ਅਨੁਰਾਧਾ ਅਤੇ ਸ੍ਰੀ ਗਗਨ ਗੋਕਲਾਨੀ, ਪੈਨਲ ਐਡਵੋਕੇਟ ਮੋਜੂਦ ਸਨ। ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲੇ੍ਹ ਗਏ ਹਨ। ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁ ਪੱਖੀ ਵਿਕਾਸ ਕਰਨ ਵੱਲ ਵਿਸ਼ੇਸ਼ ਤੌਰ ਤੇ ਜ਼ੋਰ ਦਿੱਤਾ ਜਾਂਦਾ ਹੈ। ਇਸ ਮੌਕੇ ਜੱਜ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸਮੇਂ—ਸਮੇਂ ਸਿਰ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਮਿਤੀ 24.05.2025 ਨੂੰ ਲਗਾਈ ਜਾ ਰਹੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਮਿਸ ਅਨੁਰਾਧਾ ਜੀ ਨੇ ਅੱਗੇ ਇਹ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 15100 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ। ਅੰਤ ਵਿੱਚ ਇਸ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।

Tags: news

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ