ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ
*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ*
ਫ਼ਿਰੋਜ਼ਪੁਰ 03 ਜੁਲਾਈ 2025: ( ਸੁਖਵਿੰਦਰ ਸਿੰਘ):- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀ ਦੇ ਦਿਸ਼ਾ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਰਹਿਨੁਮਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਆਪ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਨੇ ਵਾਤਾਵਰਨ ਦਿਵਸ ਦੇ ਮੌਕੇ ਤੇ ਕੀਤੀ ਸੀ।
ਇਸ ਮੁਹਿੰਮ ਦੇ ਚੱਲਦੇ ਹੋਏ ਮੈਡਮ ਅਨੁਰਾਧਾ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਬਸਤੀ ਅਜੀਜ ਵਾਲੀ, ਫ਼ਿਰੋਜ਼ਪੁਰ ਵਿੱਚ ਰੁੱਖ—ਬੂਟੇ ਲਗਾਏ ਗਏ ਅਤੇ ਬੂਟੇ ਵੰਡੇ ਗਏ ਅਤੇ ਨਾਲ ਹੀ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪ ਬੂਟੇ ਲਗਾ ਕੇ ਇਨ੍ਹਾਂ ਦੀ ਦੇਖਭਾਲ ਵੀ ਕਰਨ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਬਣਾਉਣ ਲਈ ਬਹੁਤਾਤ ਮਾਤਰਾ ਵਿੱਚ ਰੁੱਖ ਲਗਾਉਣੇ ਜ਼ਰੂਰੀ ਹਨ ਅਤੇ ਸਾਨੂੰ ਸਭ ਨੂੰ ਰਲ ਕੇ ਇਸ ਕੰਮ ਨੇ ਨਪੇਰੇ ਚਾੜ੍ਹਨਾ ਪਵੇਗਾ।