ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ ਅਤੇ ਵੰਡੇ ਗਏ

ਫਿਰੋਜ਼ਪੁਰ 30 ਜੂਨ 2025 ( ਸੁਖਵਿੰਦਰ ਸਿੰਘ):- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਦਿਸ਼ਾ—ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਆਪ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੁਮੀਤ ਮਲਹੋਤਰਾ ਨੇ ਵਾਤਾਵਰਨ ਦਿਵਸ ਦੇ ਮੌਕੇ ਕੀਤੀ ਸੀ। 

ਇਸ ਮੁਹਿੰਮ ਦੇ ਚੱਲਦੇ ਹੋਏ ਮੈਡਮ ਅਨੁਰਾਧਾ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਬਿਰਧ ਆਸ਼ਰਮ ਵਿੱਚ ਰੁੱਖ—ਬੂਟੇ ਲਗਾਏ ਗਏ ਅਤੇ ਬੂਟੇ ਵੰਡੇ ਗਏ ਅਤੇ ਨਾਲ ਹੀ ਲੋਕਾਂ ਨੂੰ ਪ੍ਰੇਰਿਤ ਵੀ ਕੀਤਾ ਗਿਆ ਕਿ ਉਹ ਆਪ ਇਸ ਬੂਟੇ ਨੂੰ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਵੱਧ ਰਹੀ ਆਲਮੀ ਤਪਸ਼ ਅਤੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਬਣਾਉਣ ਲਈ ਬਹੁਤਾਤ ਮਾਤਰਾ ਵਿੱਚ ਪੌਦੇ ਲਗਾਉਣੇ ਜ਼ਰੂਰੀ ਹਨ ਅਤੇ ਸਾਨੂੰ ਸਭ ਨੂੰ ਰਲ ਕੇ ਇਸ ਕੰਮ ਨੇ ਨਪੇਰੇ ਚਾੜ੍ਹਨਾ ਪਵੇਗਾ।

 

Advertisement

Latest News

ਹਾਈ ਯੂਰਿਕ ਐਸਿਡ ਵਾਲੇ ਇਨ੍ਹਾਂ ਦਾਲਾਂ ਤੋਂ ਬਣਾ ਲੈਣ ਦੂਰੀ ਹਾਈ ਯੂਰਿਕ ਐਸਿਡ ਵਾਲੇ ਇਨ੍ਹਾਂ ਦਾਲਾਂ ਤੋਂ ਬਣਾ ਲੈਣ ਦੂਰੀ
Patiala,07FEB,2026,(Azad Soch News):-  ਹਾਈ ਯੂਰਿਕ ਐਸਿਡ ਵਾਲੇ ਲੋਕਾਂ ਨੂੰ ਕੁਝ ਖਾਸ ਦਾਲਾਂ ਤੋਂ ਸੀਮਤ ਜਾਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਮੁਜ਼ੱਫਰਾਬਾਦ (ਪੀਓਕੇ) ਵਿੱਚ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਸ਼ਮੀਰ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ
ਪਟਨਾ ਪੁਲਿਸ ਨੇ ਸ਼ੁੱਕਰਵਾਰ ਰਾਤ ਲਗਭਗ 12 ਵਜੇ ਪੱਪੂ ਯਾਦਵ ਦੇ ਸਰਕਾਰੀ ਆਵਾਸ ‘ਤੇ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ
ਭਾਰਤੀ ਟੀਮ ਨੇ ਛੇਵਾਂ ਅੰਡਰ-19 ਵਰਲਡ ਕੱਪ ਜਿੱਤਿਆ, ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ
ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2026 ਅੰਗ 721