ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ:

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਗਏ ਅਤੇ ਯੂਨੀਵਰਸਿਟੀ ਦੇ ਵਿਦਿਆਥੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਸਟਾਫ਼ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ।

ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ  ਵਾਤਾਵਰਨ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ ਵਲੋਂ ਵੀ ਸੰਬੋਧਨ ਕੀਤਾ ਗਿਆ।

ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਮੁਹਿੰਮ ਵਿਚ ਵਣ ਵਿਭਾਗ, ਪੰਜਾਬ ਅਤੇ ਵੱਖ-ਵੱਖ ਗੈਰਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਪੂਰੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਣ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-01-2025 ਅੰਗ 696 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-01-2025 ਅੰਗ 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ...
ਯਸ਼ਸਵੀ ਜੈਸਵਾਲ ਜਲਦ ਕਰਨਗੇ ਵਨਡੇ 'ਚ ਡੈਬਿਊ
ਸਰਦੀ-ਜ਼ੁਕਾਮ ਨੂੰ ਦੂਰ ਰੱਖੇਗਾ ਚੀਕੂ
ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ