ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਵਿਸ਼ਵ ਖੇਡ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਜੇਲ ਰੂਪਨਗਰ 'ਚ ਕਰਵਾਏ ਖੇਡ ਮੁਕਾਬਲੇ
By Azad Soch
On
ਰੂਪਨਗਰ, 02 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਵਿਸ਼ਵ ਖੇਡ ਦਿਵਸ ਦੇ ਦਿਹਾੜੇ ਤੇ ਜ਼ਿਲ੍ਹਾ ਜੇਲ ਰੂਪਨਗਰ ਵਿੱਚ ਕੈਦੀਆਂ ਅਤੇ ਬੰਦੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਾਲੀਬਾਲ ਰੱਸਾ ਕੱਸੀ ਤੋਂ ਇਲਾਵਾ ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਵੀ ਕਰਵਾਏ ਗਏ।
ਇਸ ਮੌਕੇ ਤੇ ਵਧੀਕ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਸ਼੍ਰੀਮਤੀ ਜਗਦੀਪ ਕੌਰ ਵਿਰਕ ਵੱਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਹਰ ਇੱਕ ਬੰਦੀ/ ਹਵਾਲਾਤੀ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਵੱਲ ਧਿਆਨ ਦਿਵਾਉਣ ਦਾ ਯਤਨ ਕੀਤਾ ਤਾਂ ਜ਼ੋ ਕੋਈ ਵੀ ਨੌਜਵਾਨ ਨਸ਼ਾ ਨਾ ਕਰੇ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਅਤੇ ਪੂਰੇ ਪੰਜਾਬ ਭਰ ਵਿੱਚ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਯੂਥ ਅੰਗੇਸਟ ਡਰਗਜ ਕੰਪੇਨ ਚੱਲ ਰਹੀ ਹੈ ਜਿਸ ਵਿੱਚ ਪਿੰਡਾ ਸ਼ਹਿਰਾਂ ਅਤੇ ਜੇਲ੍ਹਾਂ ਵਿੱਚ ਨਸ਼ਿਆਂ ਖਿਲਾਫ ਸੈਮੀਨਾਰ, ਨੁੱਕੜ ਨਾਟਕ ਅਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਹਰ ਇੱਕ ਵਿਅਕਤੀ ਖਾਸਕਰ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਸਕੇ।
ਇਸ ਮੌਕੇ ਤੇ ਚੀਫ ਐਲ.ਏ.ਡੀ.ਸੀ ਰੂਪਨਗਰ ਰਾਜਬੀਰ ਸਿੰਘ ਰਾਏ, ਸੁਪਰਡੈਂਟ ਜ਼ਿਲ੍ਹਾ ਜੇਲ੍ਹ ਰੂਪਨਗਰ ਹਰਜੋਤ ਸਿੰਘ ਕਲੇਰ, ਡਿਪਟੀ ਸੁਪਰਡੈਂਟ ਜੇਲ੍ਹ ਮਨਪ੍ਰੀਤ ਸਿੰਘ ਕੰਗ ਤੋਂ ਇਲਾਵਾ ਜ਼ਿਲ੍ਹਾ ਜੇਲ੍ਹ ਅਤੇ ਡੀ.ਐਲ.ਐਸ.ਏ ਦਾ ਸਮੂਹ ਸਟਾਫ ਹਾਜਰ ਸੀ।
Related Posts
Latest News
16 Jan 2026 21:15:45
ਸੰਗਰੂਰ, 16 ਜਨਵਰੀ:ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ...

