ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ

ਬਰਨਾਲਾ, 10 ਜੂਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਪੌਦੇ ਲਾਉਣ ਦੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੌਦੇ ਲਗਾਏ ਗਏ।
    ਇਸ ਮੌਕੇ ਮਾਨਯੋਗ ਸਕੱਤਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਵਾਤਾਵਰਣ ਨੂੰ ਹਰਾ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।
  ਓਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸਮੁੱਚੇ ਪੰਜਾਬ ਵਿੱਚ 5 ਜੂਨ ਤੋਂ 5 ਜੁਲਾਈ 2025 ਤੱਕ ਟ੍ਰੀ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।
  ਓਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦਾ ਟੀਚਾ ਲਗਭਗ 8000 ਪੌਦੇ ਲਗਾਉਣ ਦਾ ਹੈ। ਇਸ ਮੌਕੇ ਖੇਡ ਵਿਭਾਗ ਦਾ ਸਟਾਫ਼ ਵੀ ਹਾਜ਼ਰ ਰਿਹਾ।

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ