ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਵਿਸ਼ਵ ਤੰਬਾਕੂ ਦਿਵਸ
*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਵਿਸ਼ਵ ਤੰਬਾਕੂ ਦਿਵਸ*
ਫਿਰੋਜ਼ਪੁਰ 31 ਮਈ, 2025 (ਸੁਖਵਿੰਦਰ ਸਿੰਘ) ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਵੱਲੋਂ ਅੱਜ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ।
ਇਸ ਮੌਕੇ ਮੈਡਮ ਅਨੁਰਾਧਾ, ਮਾਨਯੋਗ ਸਕੱਤਰ ਸਾਹਿਬ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਉਹਨਾਂ ਦੇ ਦਫਤਰ ਵੱਲੋਂ ਅੱਜ ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ, ਨਸ਼ਾ ਛਡਾਊ ਕੇਂਦਰ, ਸਿਵਲ ਹਸਤਪਤਾਲ, ਵੱਖ—ਵੱਖ ਸਕੂਲਾਂ ਅਤੇ ਨਾਲ ਹੀ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਜੱਜ ਸਾਹਿਬ ਵੱਲੋਂ ਬੱਚਿਆਂ ਅਤੇ ਜਨਤਾ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਕੈਂਸਰ ਅਤੇ ਹੋਰ ਭਿਆਨਕ ਰੋਗਾਂ ਬਾਰੇ ਚਰਚਾ ਕਰਦਿਆਂ ਇਹਨਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ।
ਇਨ੍ਹਾਂ ਸੈਮੀਨਾਰਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ/ਲੋਕਾਂ ਵੱਲੋਂ ਪ੍ਰਣ ਵੀ ਲਿਆ ਗਿਆ ਕਿ ਉਹ ਭਵਿੱਖ ਵਿੱਚ ਤੰਬਾਕੂ ਦਾ ਸੇਵਨ ਨਹੀਂ ਕਰਨਗੇ ਅਤੇ ਦੂਸਰਿਆਂ ਨੂੰ ਵੀ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਸੂਕਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੀ ਚਿੱਤਰਕਾਰੀ ਕੀਤੀ ਗਈ ਅਤੇ ਸਲੋਗਨ ਵੀ ਲਿਖੇ ਗਏ।


