ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ


ਚੰਡੀਗੜ੍ਹ, 18 ਸਤੰਬਰ:


ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਜਾਣਗੇ ਤਾਂ ਜੋ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਵਲ ਸਕੱਤਰੇਤ ਵਿਖੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ ਕਰਦਿਆਂ ਕੀਤਾ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ.ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨਾਲ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਡਾ ਬਲਜੀਤ ਕੌਰ ਨੂੰ ਆਪਣੀ ਮੰਗਾਂ, ਅਬਾਦੀ ਅਨੁਸਾਰ ਰਾਖਵਾਂਕਰਨ ਲਾਗੂ ਕਰਨ ਸਬੰਧੀ, ਵਿਭਾਗੀ ਭਰਤੀਆਂ ਅਤੇ ਤਰੱਕੀਆਂ ਦੌਰਾਨ ਓਪਨ ਮੈਰਿਟ ਰਿਜ਼ਰਵ ਸ਼੍ਰੇਣੀ ਉਮੀਦਵਾਰ (ਜਨਰਲ ਕੈਟਾਗਿਰੀ ਉਮੀਦਵਾਰ ਦੀ ਮੈਰਿਟ ਤੱਕ ਸਾਰੇ ਰਿਜਰਵ ਸ਼੍ਰੇਣੀ ਉਮੀਦਵਾਰਾਂ) ਨੂੰ ਰੋਸਟਰ ਨੁਕਤਿਆਂ ਉੱਤੇ ਰਾਖਵਾਂਕਰਨ  ਵਿੱਚ ਨਾ ਗਿਣਨ ਸਬੰਧੀ, ਵਿਭਾਗੀ ਭਰਤੀਆਂ ਦੌਰਾਨ ਰਿਜ਼ਰਵ ਸ਼੍ਰੇਣੀ ਉਮੀਦਵਾਰਾਂ ਨੂੰ ਅੰਕਾਂ ਅਤੇ ਅਪਲਾਈ ਫੀਸਾਂ ਵਿੱਚ ਬਣਦੀ ਛੋਟ ਦੇਣ ਸਬੰਧੀ, ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਸਮੇਂ ਰਾਖਵਾਂਕਰਨ ਲਾਗੂ ਕਰਨ ਸਬੰਧੀ ਅਤੇ ਸਿੱਖਿਆ ਬੋਰਡ ਵੱਲੋਂ ਐਸ.ਸੀ ਅਤੇ ਬੀ.ਸੀ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰੀਖਿਆ ਫੀਸ ਬੰਦ ਕਰਦੇ ਹੋਏ ਇਸਦੀ ਅਦਾਇਗੀ ਸਮਾਜਿਕ ਨਿਆਂ ਵਿਭਾਗ ਵੱਲੋਂ ਕਰਨ ਸਬੰਧੀ ਆਦਿ ਮੰਗਾਂ ਤੋਂ ਜਾਣੂ ਕਰਵਾਇਆ ਗਿਆ। ਡਾ ਬਲਜੀਤ ਕੌਰ ਨੇ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪੱਛੜੇ ਵਰਗਾਂ ਦੇ ਨੋਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਇਸ ਉਦੇਸ਼ ਦੀ ਪੂਰਤੀ ਲਈ ਵਿਭਾਗ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

Tags:

Advertisement

Latest News

ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ! ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...
ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ