ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਸਹੂਲਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ

ਮਾਲੇਰਕੋਟਲਾ27 ਫਰਵਰੀ:

                 ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਦਿਵਿਆਂਗ ਅਤੇ 85 ਸਾਲ ਤੋਂ ਉਪਰ ਦੇ ਸੀਨੀਅਰ ਸਿਟੀਜਨ ਵੋਟਰਾਂ ਦੀ ਸਹੂਲਤ ਲਈ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਪ੍ਰਾਥਮਿਕਤਾ ਹੈ।

                ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨਾਂ ਲਈ ਤਿਆਰ ਕੀਤੀ ਸਕਸ਼ਮ ਐਪਬਾਰੇ ਵਿਆਪਕ ਜਾਗਰੂਕਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਦਿਵਿਆਂਗ ਵੋਟਰ ਆਪਣੀ ਰਜਿਸਟ੍ਰੇਸ਼ਨ ਅਤੇ ਵੋਟ ਵਿੱਚ ਸੋਧ ਘਰ ਬੈਠੇ ਕਰ ਸਕਦੇ ਹਨਇਸ ਤੋਂ ਇਲਾਵਾ ਮਤਦਾਨ ਦੇ ਦਿਨ ਵ੍ਹੀਲਚੇਅਰਆਵਾਜਾਈ ਅਤੇ ਸਹਾਇਕ ਵਲੰਟੀਅਰ ਵਰਗੀਆਂ ਸਹੂਲਤਾਂ ਲਈ ਅਗਾਊਂ ਬੇਨਤੀ ਵੀ ਦਰਜ ਕਰਵਾ ਸਕਦੇ ਹਨ। ਇਹ ਐਪ ਗੂਗਲ ਪਲੇ ਸਟੋਰ ਅਤੇ ਐਪ ਸਟੋਰ ਤੇ ਮੁਫਤ ਉਪਲਬਧ ਹੈ।

                ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੇ ਪੋਲਿੰਗ ਸਟੇਸ਼ਨਾਂ ਤੇ ਦਿਵਿਆਂਗ ਅਤੇ ਸੀਨੀਅਰ ਸਿਟੀਜਨ ਵੋਟਰਾਂ ਲਈ ਵ੍ਹੀਲਚੇਅਰਰੈਂਪਤਰਜੀਹੀ ਮਤਦਾਨ ਵਿਵਸਥਾਬ੍ਰੇਲ ਲਿਪੀ ਨਾਲ ਯੁਕਤ ਈ.ਵੀ.ਐਮ.ਸੰਕੇਤਕ ਭਾਸ਼ਾ ਸਬੰਧੀ ਜਾਣਕਾਰੀ ਪੋਸਟਰ ਅਤੇ ਹੋਰ ਆਵਸ਼ਯਕ ਸੁਵਿਧਾਵਾਂ ਦੇ ਪ੍ਰਬੰਧ ਸੁਨਿਸ਼ਚਿਤ ਕੀਤੇ ਜਾਣਤਾਂ ਜੋ ਹਰ ਵੋਟਰ ਆਤਮ-ਗੌਰਵ ਅਤੇ ਆਸਾਨੀ ਨਾਲ ਆਪਣੇ ਮਤ ਦਾ ਪ੍ਰਯੋਗ ਕਰ ਸਕੇ।

                ਇਸ ਮੌਕੇ ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਹਰਪ੍ਰੀਤ ਸਿੰਘਐਸ.ਡੀ.ਓ. (ਪੀ.ਡਬਲਿਊ.ਡੀ.) ਇੰਜੀਨੀਅਰ ਅਮਨਦੀਪ ਕੁਮਾਰਪ੍ਰਿੰਸੀਪਲ ਕਮਲੇਸ਼ਜ਼ਿਲ੍ਹਾ ਚੋਣ ਕੋਆਰਡੀਨੇਟਰ ਮੁਹੰਮਦ ਸਦੀਕਚੋਣ ਸ਼ਾਖਾ ਤੋਂ ਮਨਪ੍ਰੀਤ ਸਿੰਘ ਅਤੇ ਮੁਹੰਮਦ ਬਸ਼ੀਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ