ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ

ਫਾਜ਼ਿਲਕਾ 14 ਅਪ੍ਰੈਲ

                ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ। ਜਿੱਥੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਅਗਵਾਈ ਵਿਚ ਜੁਗ ਪਲਟਾਊ ਸਖਸ਼ੀਅਤ ਬਾਬਾ ਸਾਹਿਬ ਨੂੰ ਨਮਨ ਕੀਤਾ ਗਿਆ।

ਇਸ ਮੌਕੇ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਸੰਵਿਧਾਨ ਨਿਰਮਾਣ ਵਿਚ ਪਾਏ ਵਿਲੱਖਣ ਤੇ ਵੱਢਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਉਨ੍ਹਾਂ ਦਾ ਲਿਖਿਆ ਸੰਵਿਧਾਨ ਸਾਡਾ ਮਾਰਗਦਰਸ਼ਕ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਵਿਚ ਦਰਜ ਕਦਰਾਂ ਕੀਮਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਰੇ ਭੇਦਭਾਵ ਖਤਮ ਕਰਕੇ ਸਭ ਨੂੰ ਬਰਾਬਰੀ ਦੇ ਮੌਕੇ ਦੇਣ ਵਾਲਾ ਸੰਵਿਧਾਨ ਘੜਿਆ ਸੀ ਅਤੇ ਸਾਨੂੰ ਉਨ੍ਹਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਸਮਾਜ ਵਿਚ ਸਿੱਖਿਆ ਦੇ ਪਸਾਰ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸੰਵਿਧਾਨ ਵਿਚ ਡਾ: ਭੀਮ ਰਾਓ ਅੰਬੇਦਕਰ ਜੀ ਨੇ ਸਾਨੂੰ ਵੋਟ ਦਾ ਹੱਕ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਹਰੇਕ ਨਾਗਰਿਕ ਆਪਣੇ ਵੋਟ ਹੱਕ ਦਾ ਇਸਤੇਮਾਲ ਜਰੂਰ ਕਰੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਣ ਰਾਹੀਂ ਸਾਨੂੰ ਸਭ ਨੂੰ ਹੱਕ ਦਿੱਤੇ ਗਏ ਹਨ ਅਤੇ ਉੱਥੇ ਹੀ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਸਾਨੂੰ ਆਪਣੇ ਹੱਕ ਮਾਨਣ ਦੇ ਨਾਲ ਨਾਲ ਦੇਸ਼ ਅਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ।

                ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਅਸੋਕ ਕੁਮਾਰ ਨੇ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ,  ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ, ਸੁਪਰਡੈਂਟ ਪ੍ਰਦੀਪ ਗੱਖੜ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ