ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਆਯੋਜਿਤ

ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਆਯੋਜਿਤ

ਅੰਮ੍ਰਿਤਸਰ 14 ਜੂਨ 2024:--  ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ ਮਹਾਰਾਜਾ ਫਾਰਮ ਵੇਰਕਾ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ।

        ਡਾਇਰੈਕਟਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋ ਇਸ ਕੈਂਪ ਦਾ ਉਦਘਾਟਨ ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆ। ਉਹਨਾਂ ਜਿਲੇ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਲੇ ਵਿੱਚ 1.80 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਣ ਦਾ ਅਨੁਮਾਨ ਹੈ ਜਿਸ ਵਿੱਚੋਂ 1.45 ਲੱਖ ਹਕਟੇਅਰ ਰਕਬਾ ਬਾਸਮਤੀ ਕਿਸਮਾਂ ਹੇਠ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਸਾਉਣੀ ਸੀਜਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਬੀਜ ਦਵਾਈਆ ਉਪਲੱਬਧ ਕਰਵਾਈਆਂ ਜਾਣਗੀਆਂ।

               ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਮਸ਼ੀਨਰੀ ਪ੍ਰਾਪਤ ਕੀਤੀ ਜਾਵੇ ਅਤੇ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਕੇ ਜਾਂ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਬਿਲਕੁਲ ਨਾ ਲਗਾਈ ਜਾਵੇ। ਉਹਨਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ। 

               ਵੱਖ-ਵੱਖ ਖੇਤੀ ਮਾਹਿਰਾਂ ਨੇ ਖਾਦਾਂ ਦੀ ਅੰਧਾ ਧੁੰਦ ਵਰਤੋਂ ਨੂੰ ਰੋਕਣ ਲਈ ਉਨਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ਤੇ ਸਿਫਾਰਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਣ ਲਈ ਕਿਹਾ ਅਤੇ ਬੇਲੋੜੀਆਂ ਕੀੜੇਮਾਰ ਦਵਾਈਆਂ ਦੀ ਵਰਤੋਂ ਨੂੰ ਰੋਕਣ ਅਤੇ ਖੇਤੀ ਜਹਿਰਾਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸਲਾਹ ਕਰਨ ਉਪਰੰਤ ਹੀ ਕਰਨ ਲਈ ਕਿਹਾ। ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀਬਾਗਬਾਨੀਭੂਮੀ ਰੱਖਿਆ ਵਿਭਾਗਕੇ.ਵੀ.ਕੇਖਾਦਬੀਜਦਵਾਈਆਂ ਅਤੇ ਸੈਲਫ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱਚ ਕਿਸਾਨਾਂ ਨੇ ਭਰਭੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।

  ਡਾ ਗੁਰਮੀਤ ਸਿੰਘ ਕੇ.ਵੀ.ਕੇਡਾ ਨਰਿੰਦਰ ਪਾਲ ਸਿੰਘ ਇੰਚਾਰਜ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰਡਾ: ਰਮਿੰਦਰ ਕੌਰਡਾ: ਆਸਥਾਡਾ: ਅਜੈ ਕੁਮਾਰ ਅਤੇ ਹੋਰਨਾਂ ਖੇਤੀ ਸਾਇੰਸਦਾਨਾਂ ਨੇ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।

ਇਸ ਮੌਕੇ ਬਲਦੇਵ ਸਿੰਘ ਬੱਬੂਚੇਅਰਮੈਂਨ ਮਾਰਕੀਟ ਕਮੇਟੀ ਅਜਨਾਲਾਸਤਪਾਲ ਸਿੰਘ ਸੋਖੀ ਸੈਨੇਟ ਮੈਂਬਰ ਗੁਰੂ ਨਾਨਕ ਦੇਵ ਯੂੀਵਰਸਿਟੀਖੇਤੀਬਾੜੀ ਅਫਸਰ ਹਰਭਿੰਦਰ ਸਿੰਘਭੁਪਿੰਦਰ ਸਿੰਘਗੁਰਮੀਤ ਸਿੰਘਬਲਵਿੰਦਰ ਸਿੰਘ ਛੀਨਾਂਰਮਨ ਕੁਮਾਰਸਤਵਿੰਦਰ ਸਿੰਘ ਸੰਧੂਦਿਲਬਾਗ ਸਿੰਘ ਭੱਟੀਸੁਖਰਾਜਬੀਰ ਸਿੰਘ ਗਿੱਲਸੁਖਚੈਨ ਸਿੰਘਹਰਪ੍ਰੀਤ ਸਿੰਘਬਲਜਿੰਦਰ ਸਿੰਘਹਰਦੀਪ ਕੌਰਸੁਖਚੈਨ ਸਿੰਘ ਪੀ ਡੀ ਆਤਮਾਖੇਤੀਬਾੜੀ ਵਿਕਾਸ ਅਫਸਰ ਪ੍ਰਭਜੋਤ ਕੌਰਮਨਦੀਪ ਸਿੰਘ ਬੁੱਟਰਪਰਜੀਤ ਸਿੰਘ ਔਲਖਸੁਖਬੀਰ ਸਿੰਘ ਸੰਧੂਗੁਰਜੋਤ ਸਿੰਘ ਗਿੱਲਗੁਰਪ੍ਰੀਤ ਸਿੰਘ ਔਲਖਗੁਰਪ੍ਰੀਤ ਸਿੰਘ ਬਾਠਰਸ਼ਪਾਲ ਸਿੰਘਗੁਰਜੀਤ ਸਿੰਸੰਦੀਪ ਸਿੰਘਹਰਜਿੰਦਰ ਸਿੰਘਸਤਵਿੰਦਰਬੀਰ ਸਿੰਘ,  ਹਰਮੀਤ ਸਿੰਘਅਮਰਦੀਪ ਸਿੰਘਖੇਤੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲਅਮਰਦੀਪ ਸਿੰਘਦਵਿੰਦਰ ਸਿੰਘਜਸਦੀਪ ਸਿੰਘਪ੍ਰਦੀਪ ਸਿੰਘਹਰਗੁਰਨਾਦ ਸਿੰਘ ਸਿੰਘਹਰਪ੍ਰੀਤ ਸਿੰਘਗੁਰਪ੍ਰੀਤ ਕੌਰਸਤਵੰਤ ਕੌਰਮਨਵਿੰਦਰ ਸਿੰਘਜਸਪਾਲ ਸਿੰਘਹਰਨੇਕ ਸਿੰਘਜਗਦੀਪ ਕੌਰ ਡੀ ਪੀ ਡੀ ਅਤਾਮਾ ਅਤੇ ਸਮੂੰਹ ਸਟਾਫ ਖੇਤੀਬਾੜੀ ਵਿਭਾਗਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ਉੱਦਮੀ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।

Tags:

Advertisement

Latest News

ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
New Delhi,21 July,2024,(Azad Soch News):-  ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ...
ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-07-2024 ਅੰਗ 729
ਦਿੱਲੀ-ਪੰਜਾਬ ਵਾਂਗ ਹਰਿਆਣੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪ ਦਿਓ,ਇੱਥੇ ਵੀ ਚੋਰੀਆਂ ਰੁਕ ਜਾਣਗੀਆਂ-ਭਗਵੰਤ ਮਾਨ
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ