ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਜੂਨ ਨੂੰ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਜੂਨ ਨੂੰ

ਫਰੀਦਕੋਟ 7 ਜੂਨ (    ) ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਾਉਣੀ 2024 ਧੀਂਗੜਾ ਪੈਲੇਸ ਫਰੀਦਕੋਟ ਵਿਖੇ 12 ਜੂਨ 2024 ਦਿਨ ਬੁੱਧਵਾਰ ਨੂੰ ਸਵੇਰੇ 09 ਵਜੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਕੈਂਪ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ।


 ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਾ. ਨਰਿੰਦਰਪਾਲ ਸਿੰਘ ਸੰਯੁਕਤ ਡਾਇਰੈਕਟਰ (ਪੀ.ਪੀ.) ਖੇਤੀਬਾੜੀ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਸਾਉਣੀ ਦੀਆਂ ਫਸਲਾਂ ਬੀਜ਼ਣ ਦਾ ਢੰਗਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬਿਮਾਰੀਆਂ ਤੋ ਬਚਾਉਣ ਲਈ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਦੇਣਗੇ। । ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿਲ੍ਹਾ ਪੱਧਰੀ ਕੈਂਪ ਵਿੱਚ ਸ਼ਿਰਕਤ ਕਰਕੇ ਇਸ ਦਾ ਵੱਧ ਤੋ ਵੱਧ ਲਾਹਾ ਉਠਾਉਣ।

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ