ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਰਸ਼ਮੀ ਸ਼ੁਰੂਆਤ ਲਈ ਜ਼ਿਲ੍ਹਾ ਪੱਧਰੀ ਸਮਾਗਮ 04 ਮਈ ਨੂੰ
ਮਾਲੇਰਕੋਟਲਾ 02 ਮਈ :
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੱਧਰ ਤੇ ਨਸ਼ਾ ਮੁਕਤੀ ਯਾਤਰਾ ਦੀ ਰਸਮੀ ਸ਼ੁਰੂਆਤ ਲਈ 4 ਮਈ 2025 ਨੂੰ 'ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਸਿਡਨੀ ਗਾਰਡਨ,ਖੰਨਾ ਰੋਡ ਮਾਲੇਰਕੋਟਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ 'ਵਿਲੇਜ਼ ਡਿਫੈਂਸ ਕਮੇਟੀ - ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ, ਅਤੇ ਵਿਧਾਇਕ ਮੋਗਾ ਅਮਨਦੀਪ ਕੌਰ ਅਰੌੜਾ ਵਿਸ਼ੇਸ ਤੌਰ ਤੇ ਸਮਾਗਮ ਵਿੱਚ ਪੁੱਜ ਰਹੇ ਹਨ। ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਵਿਧਾਇਕ ਵੀ ਸਮੂਲੀਅਤ ਕਰਨਗੇ ।
ਡਿਪਟੀ ਕਮਿਸ਼ਨਰ ਨੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰੋਗਰਾਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ । ਉਨ੍ਹਾਂ ਕਿਹਾ ਕਿ ਹਰ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣਾ ਹੋਵੇਗਾ ਤਾਂ ਜੋ ਇਸ ਮੁਹਿੰਮ ਦੇ ਅਸਲ ਉਦੇਸ਼, ਭਾਵ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਨੂੰ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਉਨ੍ਹਾਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਗਮ ਵਾਲੇ ਸਥਾਨ ਤੇ ਠੰਡਾ ਪੀਣ ਯੋਗ ਪਾਣੀ ਦਾ ਉੱਚਿਤ ਮਾਤਰਾ ਵਿੱਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆ ਹੋਰ ਵਿਭਾਗਾਂ ਨੂੰ ਸਾਫ਼ ਸਫਾਈ,ਆਰਜੀ ਪਖਾਨਿਆਂ ਦੀ ਵਿਵਸਥਾ,ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ । ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਵੀ ਕਿਹਾ। ਸਿਹਤ ਵਿਭਾਗ ਨੂੰ ਮੈਡੀਕਲ ਟੀਮ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ।
ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਸਮਾਗਮ ਵਾਲੇ ਸਥਾਨ ਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ.ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ,ਐਸ.ਡੀ.ਐਮ.


